ਬਾਬਾ ਅਮਰ ਸਿੰਘ ਜੀ ਦੀ ਯਾਦ ’ਚ ਪਾਠ ਦੇ ਭੋਗ ਪਾਏ
ਬ੍ਰਹਮ ਗਿਆਨੀ ਬਾਬਾ ਅਮਰ ਸਿੰਘ ਸਿੱਖ ਦੀ ਯਾਦ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
Publish Date: Sat, 03 Jan 2026 03:31 PM (IST)
Updated Date: Sun, 04 Jan 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਬਾਜਾਖਾਨਾ ਵਿਖੇ ਬ੍ਰਹਮ ਗਿਆਨੀ ਬਾਬਾ ਅਮਰ ਸਿੰਘ ਸਿੱਖ ਦੀ ਯਾਦ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ’ਤੇ ਰਸਭਿੰਨਾਂ ਕੀਰਤਨ ਤੋਂ ਉਪਰੰਤ ਪਾਠ ਦੇ ਭੋਗ ਪਾਏ ਗਏ ਅਤੇ ਸਰੱਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਇਕੱਤਰ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ’ਤੇ ਬਾਬਾ ਫ਼ੂਲਾ ਸਿੰਘ ਜੀ, ਕੁਲਦੀਪ ਸਿੰਘ ਢਿੱਲੋਂ, ਕਰਮ ਸਿੰਘ ਸਾਬਕਾ ਸਰਪੰਚ, ਅਜਾਇਬ ਸਿੰਘ ਸਿੱਖ, ਕੁਲਵੰਤ ਸਿੰਘ, ਜਥੇਦਾਰ ਪ੍ਰੀਤਮ ਸਿੰਘ, ਬਾਬਾ ਕਾਰਜ ਸਿੰਘ, ਮੈਂਗਲ ਸਿੰਘ ਢਿੱਲੋਂ, ਜਸਕਰਨ ਸਿੰਘ, ਨਿਰਮਲ ਸਿੰਘ ਮੰਟਾ ਸਿੱਖ ਪ੍ਰਧਾਨ ਸਹਿਕਾਰੀ ਸਭਾ ਬਾਜਾਖਾਨਾ, ਬੂਟਾ ਸਿੰਘ, ਹਰਜੀਤ ਸਿੰਘ ਬਰਾੜ, ਪ੍ਰੀਤਮ ਸਿੰਘ, ਬਿੰਦੀ, ਗੁਰਮੇਲ ਸਿੰਘ, ਅਰਸ਼ਦੀਪ ਸਿੰਘ, ਚਰਨਜੀਤ ਸਿੰਘ ਕਾਕਾ, ਮਹਿਲਾ ਮੰਡਲ ਦੀ ਪ੍ਰਧਾਨ ਬੀਬੀ ਸੁਖਵਿੰਦਰ ਕੌਰ, ਲੱਖਾ ਸਿੰਘ ਬਰਾੜ, ਜਸਮੇਲ ਸਿੰਘ ਢਿੱਲੋਂ ਮੈਂਬਰ ਬਲਾਕ ਸਮੰਤੀ, ਗਗਨਦੀਪ ਸਿੰਘ ਰਾਜੂ ਚਮਕੀਲਾ, ਸਮੂਹ ਸਰਪੰਚ, ਪੰਚਾਇਤ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।