- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਦੀ ਰੋਜ਼ਾਨਾ ਕ੍ਰਾਈਮ ਰਿਪੋਰਟ ਅਨੁਸਾਰ ਜੇਲ੍ਹ ਸੁਪਰਡੈਂਟ ਜਸਵਿੰਦਰ ਸਿੰਘ ਨੇ ਸ਼ਿਕਾਇਤ ਵਿੱਚ ਦੱਸਿਆ ਕਿ 25 ਅਕਤੂਬਰ ਨੂੰ ਉਨ੍ਹਾਂ ਦੀ ਪ੍ਰੀਖਿਆ ਕੇਂਦਰ ਵਿੱਚ ਡਿਊਟੀ ਲੱਗੀ ਹੋਈ ਸੀ। ਇਸ ਦੌਰਾਨ ਉਮੀਦਵਾਰ ਅਮਨ ਸਿੰਘ ਦੀ ਬਾਇਓਮੈਟ੍ਰਿਕ ਪਛਾਣ ਵਾਰ-ਵਾਰ ਮੇਲ ਨਹੀਂ ਖਾ ਰਹੀ ਸੀ। ਪ੍ਰੀਖਿਆ ਖ਼ਤਮ ਹੋਣ ਮਗਰੋਂ ਮੁੜ ਜਾਂਚ ਕਰਨ ’ਤੇ ਵੀ ਇਹ ਗੜਬੜੀ ਸਾਹਮਣੇ ਆਈ।

ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ। ਫ਼ਰੀਦਕੋਟ ਦੇ ਮਹਾਤਮਾ ਗਾਂਧੀ ਸਕੂਲ ਵਿੱਚ ਗਰੁੱਪ ਡੀ ਮੁਲਾਜ਼ਮਾਂ ਦੀ ਭਰਤੀ ਪ੍ਰੀਖਿਆ ਦੌਰਾਨ ਬਾਇਓਮੈਟ੍ਰਿਕ ਪਛਾਣ ਵਿੱਚ ਕਥਿਤ ਗੜਬੜੀ ਸਾਹਮਣੇ ਆਉਣ ’ਤੇ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
ਪੁਲਿਸ ਦੀ ਰੋਜ਼ਾਨਾ ਕ੍ਰਾਈਮ ਰਿਪੋਰਟ ਅਨੁਸਾਰ ਜੇਲ੍ਹ ਸੁਪਰਡੈਂਟ ਜਸਵਿੰਦਰ ਸਿੰਘ ਨੇ ਸ਼ਿਕਾਇਤ ਵਿੱਚ ਦੱਸਿਆ ਕਿ 25 ਅਕਤੂਬਰ ਨੂੰ ਉਨ੍ਹਾਂ ਦੀ ਪ੍ਰੀਖਿਆ ਕੇਂਦਰ ਵਿੱਚ ਡਿਊਟੀ ਲੱਗੀ ਹੋਈ ਸੀ। ਇਸ ਦੌਰਾਨ ਉਮੀਦਵਾਰ ਅਮਨ ਸਿੰਘ ਦੀ ਬਾਇਓਮੈਟ੍ਰਿਕ ਪਛਾਣ ਵਾਰ-ਵਾਰ ਮੇਲ ਨਹੀਂ ਖਾ ਰਹੀ ਸੀ। ਪ੍ਰੀਖਿਆ ਖ਼ਤਮ ਹੋਣ ਮਗਰੋਂ ਮੁੜ ਜਾਂਚ ਕਰਨ ’ਤੇ ਵੀ ਇਹ ਗੜਬੜੀ ਸਾਹਮਣੇ ਆਈ।
ਸ਼ਿਕਾਇਤ ਮੁਤਾਬਕ ਅਮਨ ਸਿੰਘ ਨੇ ਖ਼ੁਦ ਪ੍ਰੀਖਿਆ ਦੇਣ ਦੀ ਬਜਾਏ ਕਥਿਤ ਤੌਰ ’ਤੇ ਗੁਰਮੀਤ ਸਿੰਘ ਰਾਹੀਂ ਪੇਪਰ ਦਿਵਾਇਆ। ਪੁਲਿਸ ਨੇ ਅਮਨ ਸਿੰਘ ਪੁੱਤਰ ਵਜ਼ੀਰ ਸਿੰਘ, ਵਾਸੀ ਭਾਨ ਸਿੰਘ ਕਾਲੋਨੀ, ਗਲੀ ਨੰਬਰ 16, ਜ਼ਿਲ੍ਹਾ ਫ਼ਾਜ਼ਿਲਕਾ ਅਤੇ ਗੁਰਮੀਤ ਸਿੰਘ ਪੁੱਤਰ ਬੱਗਾ ਸਿੰਘ, ਵਾਸੀ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।