- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ : ਕਾਂਗਰਸੀ ਆਗੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਮਨਰੇਗਾ ਦੀ ਲੜਾਈ ਨਾਮ ਦੀ ਲੜਾਈ ਨਹੀਂ, ਸਗੋਂ ਗ਼ਰੀਬਾਂ ਦੇ ਹੱਕ ’ਤੇ ਮਾਰੇ ਜਾ ਰਹੇ ਡਾਕੇ ਦੀ ਲੜਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਾਜਦੀਪ ਸਿੰਘ ਔਲਖ ਰਾਮੇਆਣਾ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਸੀਨੀਅਰ ਕਾਂਗਰਸੀ ਆਗੂ ਸੰਜੀਵ ਭਾਰਦਵਾਜ ‘ਰਾਜਾ’, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ ਭਗਤੂਆਣਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਬੜੀ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਮਨਰੇਗਾ ਦੇ ਨਿਯਮਾਂ ਵਿਚ ਤਬਦੀਲੀ ਕਰਕੇ ਕਾਂਗਰਸ ਪਾਰਟੀ ਵੱਲੋਂ ਗ਼ਰੀਬਾਂ ਨੂੰ 100 ਦਿਨ ਦਾ ਗਰੰਟੀ ਪੱਕਾ ਰੁਜ਼ਗਾਰ ਦੇਣ ਦੇ ਨਿਯਮਾਂ ’ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲਾਗੂ ਕੀਤੀ ਇਸ ਸਕੀਮ ਵਿਚ 100 ਦਿਨ ਦਾ ਪੱਕਾ ਰੁਜ਼ਗਾਰ ਦਿੱਤਾ ਜਾਣਾ ਲਾਜ਼ਮੀ ਕੀਤਾ ਗਿਆ ਸੀ ਕਿ ਸੂਬਾ ਸਰਕਾਰ ਕੋਲ ਚਾਹੇ ਪੈਸੇ ਹੋਣ ਚਾਹੇ ਪੈਸੇ ਨਾ ਹੋਣ ਮਨਰੇਗਾ ਵਰਕਰਾਂ ਨੂੰ 100 ਦਿਨ ਪੱਕਾ ਕੰਮ ਮਿਲੇਗਾ ਅਤੇ ਉਸ ਦੇ ਪੈਸੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਣੇ ਸਨ। ਜਿਸ ਵਿਚ ਸੂਬਾ ਸਰਕਾਰ ਦਾ ਕੋਈ ਰੋਲ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਬੜੀ ਚਲਾਕੀ ਨਾਲ ਇਹਨਾਂ ਦੋਨਾਂ ਨਿਯਮਾਂ ਨੂੰ ਬਦਲ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਲੁਭਾਵਣਾ ਸੁਪਨਾ ਦਿਖਾਉਂਦਿਆਂ ਕਿ ਹੁਣ ਤੁਹਾਨੂੰ 100 ਦਿਨ ਦੀ ਬਜਾਏ 125 ਦਿਨ ਕੰਮ ਦਿੱਤਾ ਜਾਵੇਗਾ ਅਤੇ ਚਲਾਕੀ ਨਾਲ ਇਹ ਸੋਧ ਵੀ ਕਰ ਦਿੱਤੀ ਹੈ ਕੀ ਕੰਮ ਉਨੇ ਦਿਨ ਹੀ ਕਰਵਾਇਆ ਜਾਵੇਗਾ ਜਿੰਨੇ ਪੈਸੇ ਸੂਬਾ ਸਰਕਾਰ ਕੋਲ ਹੋਣਗੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਪੰਜਾਬ ਨੂੰ ਉਸ ਦਾ ਬਣਦਾ ਹੱਕ ਵੀ ਨਹੀਂ ਦਿੱਤਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਿਅੰਗ ਕਰਦਿਆਂ ਕਿਹਾ ਕਿ ਜਿਵੇਂ ਕਿ ਸੂਬੇ ਦੇ ਲੋਕਾਂ ਨੂੰ ਪਤਾ ਹੀ ਹੈ ਕਿ ਇਨ੍ਹਾਂ ਨੇ ਝੂਠ ਤੂਫ਼ਾਨ ਬੋਲ ਕੇ ਇੱਕ ਵਾਰ ਸਰਕਾਰ ਤਾਂ ਬਣਾ ਲਈ ਹੈ ਅਤੇ ਹੁਣ ਫ਼ੰਡਾਂ ਦੀ ਘਾਟ ਕਾਰਨ ਆਯੁਸ਼ਮਾਨ ਕਾਰਡ, ਪੈਨਸ਼ਨਾਂ ਅਤੇ ਹੋਰ ਸਕੀਮਾਂ ਬੰਦ ਪਈਆਂ ਹਨ ਅਤੇ ਜਦੋਂ ਇਨ੍ਹਾਂ ਨੇ ਆਪਣੇ ਹਿੱਸੇ ਦੇ ਬਣਦੇ 40 ਰੁਪਏ ਹੀ ਨਾ ਪਾਏ ਤਾਂ ਉਸ ਦਾ ਅਸਰ ਵੀ ਸਿੱਧਾ ਮਨਰੇਗਾ ਵਰਕਰ ਦੀ ਜੇਬ ਤੇ ਪਵੇਗਾ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਬੜੀ ਚਲਾਕੀ ਨਾਲ ਕਿ ਲੋਕ ਰੌਲਾ ਨਾ ਪਾਉਣ ਅਤੇ ਆਵਾਜ਼ ਨਾ ਚੁੱਕਣ ਇਸ ਸਕੀਮ ਦਾ ਨਾਮ ਹੀ ਬਦਲ ਕੇ ਭਗਵਾਨ ਸ੍ਰੀ ਰਾਮ ਦੇ ਨਾਮ ਦੇ ਰੱਖ ਦਿੱਤਾ ਅਤੇ ਭਗਵਾਨ ਸ਼੍ਰੀ ਰਾਮ ਦਾ ਨਾਮ ਵਰਤ ਕੇ ਧਰਮ ਦੀ ਆੜ ਵਿਚ ਰਾਜਨੀਤੀ ਕਰ ਰਹੇ ਹਨ ਗ਼ਰੀਬਾਂ ਦਾ ਹੱਕ ਮਰ ਰਹੇ ਹਨ।