ਨਿਤਿਨ ਨਬੀਨ ਦੀ ਨਿਯੁਕਤੀ ਦਾ ਕੀਤਾ ਸਵਾਗਤ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਪਾਰਟੀ ਨੂੰ ਬੁਲੰਦੀਆਂ ’ਤੇ ਲਿਜਾਣਗੇ : ਟੋਨੀ ਸ਼ਰਮਾ
Publish Date: Thu, 29 Jan 2026 03:23 PM (IST)
Updated Date: Fri, 30 Jan 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਤੇ ਮਨ ਕੀ ਬਾਤ ਪੰਜਾਬ ਦੇ ਸਹਿ ਸੰਯੋਜਕ ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਜੈਤੋ ਨੇ ਭਾਜਪਾ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ, ਜਿਸ ’ਚ ਕੰਮ ਦੇਖ ਕੇ ਆਗੂ ਨੂੰ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਨੇ ਕਿਹਾ ਕਿ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਨੌਜਵਾਨ ਆਗੂ ਦੇ ਹੱਥਾਂ ’ਚ ਪਾਰਟੀ ਦੀ ਕਮਾਨ ਸੌਂਪੀ ਹੈ, ਜੋ ਕਿ ਪਾਰਟੀ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਨਿਤਿਨ ਨਬੀਨ ਜਿੱਥੇ ਤਜ਼ਰਬੇਕਾਰ ਨੌਜਵਾਨ ਆਗੂ ਹਨ, ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰਨਾਂ ਸੀਨੀਅਰ ਆਗੂਆਂ ਦਾ ਅਥਾਹ ਤਜ਼ਰਬਿਆਂ ਭਰਿਆ ਸਹਿਯੋਗ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਰੋਲ ਅਦਾ ਕਰੇਗਾ। ਸੰਦੀਪ ਕੁਮਾਰ ‘ਟੋਨੀ ਸ਼ਰਮਾ’ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਭਾਜਪਾ ਦੇ ਨੌਜਵਾਨ ਕੌਮੀ ਪ੍ਰਧਾਨ ਦੀ ਅਗਵਾਈ ਹੇਠ ਸਮੁੱਚੇ ਭਾਰਤ ਦੇ ਹਰੇਕ ਸੂਬੇ ’ਚ ਐੱਨ.ਡੀ.ਏ. ਆਪਣੀਆਂ ਸਰਕਾਰਾਂ ਬਣਾਏਗਾ।