ਨਸ਼ੇ ਦੇ ਮੁੱਦੇ ’ਤੇ ਸਰਕਾਰ ਖਿਲਾਫ ਭਾਜਪਾ ਨੇ ਕੀਤਾ ਪ੍ਰਦਰਸ਼ਨ ਫਰੀਦਕੋਟ 'ਚ ਨਸ਼ੇ ਦੇ ਮੁੱਦੇ 'ਤੇ ਭਗਵੰਤ ਮਾਨ ਸਰਕਾਰ ਖਿਲਾਫ ਭਾਜਪਾ ਦਾ ਜ਼ੋਰਦਾਰ ਪ੍ਰਦਰਸ਼ਨ, ਫੂਕਿਆ ਪੁਤਲਾ
Publish Date: Thu, 10 Sep 2026 04:36 PM (IST)
Updated Date: Thu, 10 Sep 2026 04:37 PM (IST)
ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ੇ ਅਤੇ ਸਰਕਾਰ ਦੀ ਨਾਕਾਮੀ ਖ਼ਿਲਾਫ਼ ਅੱਜ ਫਰੀਦਕੋਟ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ਼ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦੀ ਅਗਵਾਈ ਹੇਠ ਇਕੱਠੇ ਹੋਏ ਭਾਜਪਾ ਵਰਕਰਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਨਸ਼ਿਆਂ ਦੀ ਰੋਕਥਾਮ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਇਸ ਮੌਕੇ ਤੇ ਸੰਦੀਪ ਸਿੰਘ ਸੰਨੀ ਬਰਾੜ (ਜ਼ਿਲ੍ਹਾ ਪ੍ਰਧਾਨ): ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਅੱਜ ਸਭ ਤੋਂ ਵੱਡੀ ਲੋੜ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਤ ਹਨ। ਨਸ਼ੇ ਖਿਲਾਫ ਸਾਡੀ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਸੀਂ ਮੋਰਚਾ ਫਤਿਹ ਨਹੀਂ ਕਰ ਲੈਂਦੇ। ਡਾ. ਸੰਜੀਵ ਗੋਇਲ (ਭਾਜਪਾ ਆਗੂ): ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਨਸ਼ਾ ਤਸਕਰਾਂ ਤੇ ਨਕੇਲ ਪਾਉਣ ਲਈ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਡਾ. ਚੰਦਰਸ਼ੇਖਰ ਕੱਕੜ (ਭਾਜਪਾ ਆਗੂ): ਨਸ਼ੇ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਭੈੜੀ ਅਲਾਮਤ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਅਤੇ ਜ਼ਰੂਰੀ ਨੀਤੀਆਂ ਬਣਾਉਣੀਆਂ ਪੈਣਗੀਆਂ। ਅਸੀਂ ਨਸ਼ੇ ਦੇ ਖਾਤਮੇ ਲਈ ਹਰ ਪੱਧਰ ਤੇ ਆਵਾਜ਼ ਬੁਲੰਦ ਕਰਦੇ ਰਹਾਂਗੇ। ਭਾਜਪਾ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਸਖ਼ਤ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਤੇ ਗੋਪਾਲ ਗਰਗ ਮੰਡਲ ਪ੍ਰਧਾਨ, ਸੰਦੀਪ ਗਰਗ ਮੰਡਲ ਪ੍ਰਧਾਨ, ਭੂਸ਼ਣ ਬੰਸਲ, ਗਗਨ ਸੇਠੀ, ਸੁਮਿਤ ਸੁਖੀਜਾ, ਦੀਪਕ ਮੌਗਾ, ਵਿਨੋਦ ਗੇਰਾ, ਸਿਤਾਨਸ਼ੂ ਜੈਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜਰ ਸਨ।