ਨਿਤਿਨ ਨਬੀਨ ਦੀ ਨਿਯੁਕਤੀ ਦਾ ਕੀਤਾ ਸਵਾਗਤ
ਨਵੇਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ’ਚ ਭਾਜਪਾ ਹੋਰ ਮਜ਼ਬੂਤ ਹੋਵੇਗੀ : ਜਸਪਾਲ ਪੰਜਗਰਾਈਂ
Publish Date: Sun, 25 Jan 2026 03:55 PM (IST)
Updated Date: Mon, 26 Jan 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਭਾਰਤੀ ਜਨਤਾ ਪਾਰਟੀ ਐੱਸ.ਸੀ. ਮੋਰਚਾ ਪੰਜਾਬ ਦੇ ਸਕੱਤਰ ਜਸਪਾਲ ਸਿੰਘ ਪੰਜਗਰਾਈਂ ਨੇ ਇੱਥੇ ਕਿਹਾ ਕਿ ਭਾਜਪਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨਿਤਿਨ ਨਬੀਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਬਣਨ ਦੀ ਤਹਿਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਬਹੁਤ ਹੀ ਸੁਲਝੇ ਹੋਏ ਸਿਆਸਤਦਾਨ ਅਤੇ ਇਨਸਾਨ ਹਨ, ਜਿੰਨ੍ਹਾਂ ਨੇ ਆਪਣੀ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਦੀ ਬਦੌਲਤ ਅੱਜ ਦੇਸ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਬਹੁਤ ਵੀ ਮਹੱਤਵਪੂਰਨ ਅਹੁਦਾ ਪ੍ਰਾਪਤ ਕੀਤਾ ਹੈ। ਜਸਪਾਲ ਸਿੰਘ ਪੰਜਗਰਾਈਂ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੀ ਸਮੁੱਚੀ ਰਾਸ਼ਟਰੀ ਕਾਰਜਕਾਰਨੀ ਨੇ ਨਿਤਿਨ ਨਬੀਨ ਦੀ ਭਾਜਪਾ ਦੇ ਕੌਮੀ ਪ੍ਰਧਾਨ ਵਜੋਂ ਚੋਣ ਕਰਕੇ ਪਾਰਟੀ ਨੂੰ ਇਕ ਦੂਰ ਅੰਦੇਸ਼ੀ ਤੇ ਅਗਾਂਹਵਧੂ ਨੇਤਾ ਦਿੱਤਾ ਹੈ, ਜਿੰਨ੍ਹਾਂ ਦੇ ਦਿਸ਼ਾ-ਨਿਰਦੇਸ਼ ਹੇਠਾਂ ਭਾਜਪਾ ਹੋਰ ਬੁਲੰਦੀਆਂ ਛੂਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਪਰਿਵਾਰ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅੱਜ ਭਾਜਪਾ ਸੂਬੇ ਦੇ ਹਰ ਵਰਗ ਦੀ ਹਰਮਨ ਪਿਆਰੀ ਪਾਰਟੀ ਬਣ ਚੁੱਕੀ ਹੈ।