- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ,ਸੂਬਾ ਜਨਰਲ ਕਾਕਾ ਸਿੰਘ ਕੋਟੜਾ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਜ਼ਿਲਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ ਨੇ ਦੱਸਿਆ ਕਿ ਸੂਬਾ ਪੱਧਰੀ ਮੀਟਿੰਗ ਵਿੱਚ ਜਥੇਬੰਦੀ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਵਿੱਚ ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਮਿਲੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ। 30 ਮਾਰਚ ਤੋਂ ਲੈਂਡ ਮੋਰਗੇਜ ਬੈਂਕ ਅੱਗੇ ਚੱਲ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 29 ਅਗਸਤ ਨੂੰ ਰਸਤੇ ਵਿੱਚੋਂ ਹੀ ਗ੍ਰਿਫਤਾਰ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਖਨੌਰੀ, ਸ਼ੰਭੂ ਮੋਰਚੇ ਵਾਂਗ ਹੀ ਫਰੀਦਕੋਟ ਮੋਰਚੇ ਵਿੱਚ ਬੈਠੇ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੇ ਰੋਸ ਵਜੋਂ 29 ਅਗਸਤ ਨੂੰ ਬੀਕੇਯੂ ਏਕਤਾਂ ਸਿੱਧੂਪੁਰ ਵੱਲੋਂ ਪੰਜਾਬ ਭਰ ਵਿੱਚ ਟੋਲ ਪਲਾਜੇ ਅਤੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਜਥੇਬੰਦੀ ਦੀ ਹੋਈ ਐਮਰਜੈਂਸੀ ਮੀਟਿੰਗ ਹੋਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ,ਸੂਬਾ ਜਨਰਲ ਕਾਕਾ ਸਿੰਘ ਕੋਟੜਾ, ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਜ਼ਿਲਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ ਨੇ ਦੱਸਿਆ ਕਿ ਸੂਬਾ ਪੱਧਰੀ ਮੀਟਿੰਗ ਵਿੱਚ ਜਥੇਬੰਦੀ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਵਿੱਚ ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਮਿਲੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ।
ਇਸ ਲਈ ਹੁਣ ਜਥੇਬੰਦੀ ਭਾਰਤ ਦੇ ਸੰਵਿਧਾਨ ਵੱਲੋਂ ਜੋ ਆਮ ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਉਨਾਂ ਸੰਵਿਧਾਨ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨ ਦੇ ਮਿਲੇ ਹੱਕ ਉੱਪਰ ਪਹਿਰਾ ਦਿੰਦੇ ਹੋਏ ਸ਼ਾਂਤਮਈ ਪ੍ਰਦਰਸ਼ਨ ਨੂੰ ਜਾਰੀ ਰੱਖੇਗੀ ਅਤੇ ਜਥੇਬੰਦੀ ਆਪਣੇ ਲੋਕਾਂ ਦੇ ਹੱਕਾਂ ਹਕੂਕਾਂ ਦੀ ਰੱਖਿਆ ਕਰਨ ਵਾਸਤੇ ਹਰ ਇੱਕ ਕੁਰਬਾਨੀ ਦੇਣ ਲਈ ਤਿਆਰ ਹੈ। ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਅੰਗਰੇਜ਼ੀ ਸਾਮਰਾਜ ਦੀ ਤਰ੍ਹਾਂ ਕੁਚਲਣ ਦੀ ਨੀਤੀ ਉੱਪਰ ਹੀ ਚੱਲ ਰਹੀ ਹੈ।
ਇਸ ਲਈ ਪੰਜਾਬ ਸਰਕਾਰ ਦੇ ਇਸ ਅੜੀਅਲ ਅਤੇ ਨਾਦਰਸ਼ਾਹੀ ਰਵੱਈਏ ਨੂੰ ਦੇਖਦੇ ਹੋਏ ਜਥੇਬੰਦੀ ਵੱਲੋਂ ਜੇਲ ਭਰੋ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਜੇਕਰ ਪੰਜਾਬ ਸਰਕਾਰ ਕਿਸਾਨਾਂ ਨੂੰ ਜੇਲਾਂ ਵਿੱਚ ਹੀ ਬੰਦ ਕਰਨਾ ਚਾਹੁੰਦੀ ਹੈ ਤਾਂ ਕਿਸਾਨ ਆਪਣੇ ਲੋਕਾਂ ਦੇ ਹੱਕਾਂ ਦੀ ਰੱਖਿਆ ਕਰਨ ਵਾਸਤੇ ਜੇਲਾਂ ਵਿੱਚ ਜਾਣ ਲਈ ਵੀ ਤਿਆਰ ਹਨ ਅਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਕੋਈ ਤਕਲੀਫ ਨਾਂ ਦਿੰਦੇ ਹੋਏ ਜਥੇਬੰਦੀ ਵੱਲੋਂ ਅੰਦੋਲਨ ਦੀ ਰੂਪ ਰੇਖਾ ਨੂੰ ਬਦਲਦੇ ਹੋਏ ਜੇਲ ਭਰੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ।
ਜੇਲ੍ਹ ਭਰੋ ਅੰਦੋਲਨ ਦੇ ਤਹਿਤ ਹੀ ਅੱਜ ਤੀਜੇ ਜੱਥੇ ਵੱਲੋਂ ਫਰੀਦਕੋਟ ਮੋਰਚੇ ਤੋਂ ਹੋਰ 21 ਕਿਸਾਨਾਂ ਵੱਲੋਂ ਗ੍ਰਿਫਤਾਰੀ ਦਿੱਤੀ ਗਈ ਹੈ। ਉਨਾਂ ਕਿਹਾ ਕਿ ਕਿਸਾਨਾਂ ਦੇ ਜੱਥਿਆਂ ਵੱਲੋਂ ਇਸੇ ਤਰ੍ਹਾਂ ਹਰ ਰੋਜ਼ ਜੇਲ ਭਰੋ ਅੰਦੋਲਨ ਦੇ ਤਹਿਤ ਗ੍ਰਿਫਤਾਰੀਆਂ ਦਿੱਤੀਆਂ ਜਾਣਗੀਆਂ ਅਤੇ ਜੇਕਰ ਪੰਜਾਬ ਸਰਕਾਰ ਵੱਲੋਂ ਲੈਂਡ ਮੋਰਗੇਜ ਬੈਂਕ ਵੱਲੋਂ ਕਿਸਾਨਾਂ ਤੋਂ ਲੈ ਕੇ ਰੱਖੇ ਗਏ ਖਾਲੀ ਵਾਪਸ ਕਰਨ, ਵਨ ਟਾਈਮ ਸੈਟਲਮੈਂਟ ਸਕੀਮ ਅਤੇ ਸ਼ੰਭੂ ਅਤੇ ਖਨੌਰੀ ਮੋਰਚੇ ਵਿੱਚੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਚੋਰੀ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਜਲਦੀ ਠੋਸ ਕਦਮ ਨਾਂ ਉਠਾਇਆ ਗਿਆ ਤਾਂ ਫਿਰ ਜੱਥੇਬੰਦੀ ਹੋਰ ਵੀ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਗੇ।