
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਵਲ ਹਸਪਤਾਲ ਫਰੀਦਕੋਟ ਵਿਖੇ ਖੂਨਦਾਨ ਕੈਂਪ ਆਯੋਜਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਿਵਲ ਹਸਪਤਾਲ ਫਰੀਦਕੋਟ ਵਿਖੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੁਨੀਤ ਕਾਜਲ ਦੇ ਯਤਨਾ ਸਦਕਾ ਬਲੱਡ ਸੈਂਟਰ ਸਿਵਲ ਹਸਪਤਾਲ ਫਰੀਦਕੋਟ ਨੂੰ ਮੁੜ ਚਾਲੂ ਕੀਤਾ ਗਿਆ। ਇਸ ਮੌਕੇ ਸੇਵਕ ਸਿੰਘ ਧੂੜਕੋਟ, ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕਿਸਾਨ ਵਿੰਗ ਇੰਚਾਰਜ, ਵੱਲੋਂ ਆਪਣੇ ਨੌਜਵਾਨ ਸਾਥੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵੱਲੋਂ ਖੂਨਦਾਨੀਆਂ, ਸਹਿਯੋਗੀਆਂ ਅਤੇ ਪ੍ਰਬੰਧਕਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਬਲੱਡ ਸੈਂਟਰ ਦਾ ਕੰਮ ਮੁੜ ਸ਼ੁਰੂ ਹੋਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ “ਖੂਨਦਾਨ ਮਹਾਂਦਾਨ ਹੈ” ਅਤੇ ਸਾਨੂੰ ਸਵੈ-ਇੱਛਾ ਨਾਲ ਖੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਆਸ-ਪਾਸ ਦੇ ਪਿੰਡਾਂ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਵਲ ਹਸਪਤਾਲ ਫਰੀਦਕੋਟ ਵਿਖੇ ਸਥਾਪਿਤ ਬਲੱਡ ਸੈਂਟਰ ਵਿੱਚ ਖੂਨਦਾਨ ਕੈਂਪ ਲਗਾਉਣ ਅਤੇ ਖੂਨਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਹਸਪਤਾਲ ਵਿੱਚ ਇਲਾਜ ਅਧੀਨ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਡਾ. ਰੀਚਾ ਗਰਗ, ਮੈਡੀਕਲ ਅਫ਼ਸਰ ਬੀ.ਟੀ.ਓ., ਮੈਡੀਕਲ ਅਫ਼ਸਰ ਡਾ. ਗਗਨ ਬਜਾਜ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਾ. ਹਰਜੋਤ ਕੌਰ, ਡੀ.ਆਰ.ਪੀ. ਆਈ.ਐੱਚ.ਬੀ.ਟੀ., ਹਰੀ ਸਿੰਘ ਐੱਮ.ਐੱਲ.ਟੀ., ਕਰਮਜੀਤ ਕੌਰ ਐੱਮ.ਐੱਲ.ਟੀ., ਜਸਪ੍ਰੀਤ ਕੌਰ ਐੱਮ.ਐੱਲ.ਟੀ., ਫਾਰਮੇਸੀ ਅਫ਼ਸਰ ਅਰਸ਼ਦੀਪ ਸਿੰਘ, ਕਰਮਵੀਰ ਕੌਰ, ਮਨਪ੍ਰੀਤ ਸਿੰਘ ਅਤੇ ਗਗਨਦੀਪ ਕੌਰ ਹਾਜ਼ਰ ਸਨ। ਖੂਨਦਾਨ ਕੈਂਪ ਦੇ ਆਯੋਜਨ ਵਿੱਚ ਸਹਿਯੋਗ ਦੇਣ ਵਾਲੀ ਪ੍ਰਬੰਧਕੀ ਕਮੇਟੀ ਵਿੱਚ ਸੇਵਕ ਸਿੰਘ ਧੂੜਕੋਟ, ਬਲਵੀਰ ਸਿੰਘ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ ਸੰਧੂ, ਰਾਜੂ, ਜਸਵਿੰਦਰ ਸਿੰਘ, ਨੋਨੀ ਸਿੰਘ ਬਰਾੜ, ਰਾਮ ਕਰਨ, ਗੁਰਜੀਤ ਸਿੰਘ ਬਰਾੜ, ਗੁਰਭੇਜ ਸਿੰਘ, ਜਗਸੀਰ ਸਿੰਘ, ਗੁਰਨਾ ਗਿੱਲ, ਦੀਪੂ ਅਤੇ ਕਿੰਦਾ ਸਮੇਤ ਹੋਰ ਸਹਿਯੋਗੀ ਸ਼ਾਮਲ ਹੋਏ।