ਸ਼ਹੀਦ ਭਗਤ ਸਿੰਘ ਕਾਲਜ ’ਚ ਪ੍ਰੋਗਰਾਮ ਕਰਵਾਇਆ
ਬਲੂਮਿੰਗਡੇਲ ਸਕੂਲ ਦੀ ਦੇਸ਼ ਭਗਤੀ ਕੋਰੀਓਗ੍ਰਾਫੀ ਨੇ ਮੋਹ ਲਿਆ ਦਰਸ਼ਕਾਂ ਦਾ ਮਨ
Publish Date: Thu, 29 Jan 2026 03:38 PM (IST)
Updated Date: Fri, 30 Jan 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਥਾਨਕ ਸ਼ਹੀਦ ਭਗਤ ਸਿੰਘ ਕਾਲਜ ਵਿੱਚ ਗਣਤੰਤਰਤਾ-ਦਿਵਸ (26 ਜਨਵਰੀ) ਬੜੇ ਧੂਮ-ਧਾਮ ਨਾਲ ਮਨਾਇਆ ਗਿਆ। ਕੋਟਕਪੂਰਾ ਸਥਿਤ ਸ਼ਹੀਦ ਭਗਤ ਸਿੰਘ ਕਾਲਜ ਵਿੱਚ ਗਣਤੰਤਰ ਦਿਵਸ 26 ਜਨਵਰੀ ਨੂੰ ਬੜੀ ਸ਼ਾਨੋ-ਸ਼ੌਕਤ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਭਰਪੂਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਕੋਟਕਪੂਰਾ ਦੀ ਅਗਵਾਈ ਹੇਠ ਸੰਪੰਨ ਹੋਈ, ਜਿਸ ਵਿੱਚ ਡੀ.ਐਸ.ਪੀ. ਕੋਟਕਪੂਰਾ, ਐਸ.ਐਚ.ਓ. ਕੋਟਕਪੂਰਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਬਲੂਮਿੰਗਡੇਲ ਸਕੂਲ ਦੇ ਪ੍ਰਿੰਸੀਪਲ ਹਰਜਿੰਦਰ ਸਿੰਘ ਟੁਰਨਾ ਅਗਵਾਈ ਹੇਠ ਭੇਜੀ ਗਈ ਵਿਦਿਆਰਥੀਆਂ ਦੀ ਟੀਮ ਵੱਲੋਂ ਪੇਸ਼ ਕੀਤੀ ਗਈ ਦੇਸ਼ ਭਗਤੀ ਕੋਰੀਓਗ੍ਰਾਫੀ ‘ਜੈ ਜਵਾਨ, ਜੈ ਕਿਸਾਨ-ਜੈ ਵਿਗਿਆਨ’ ਨੇ ਸਮਾਗਮ ਨੂੰ ਚਰਮ ਸੀਮਾ ਤੱਕ ਪਹੁੰਚਾ ਦਿੱਤਾ। ਵਿਦਿਆਰਥੀਆਂ ਦੀ ਮਨਮੋਹਕ ਪੇਸ਼ਕਸ਼ ਨੇ ਦਰਸ਼ਕਾਂ ਦੇ ਦਿਲ ਜਿੱਤ ਲਏ ਅਤੇ ਮੌਜੂਦ ਸਾਰੇ ਦਰਸ਼ਕ ਜੋਸ਼ ਨਾਲ ਝੂਮ ਉੱਠੇ। ਸਮਾਗਮ ਦੇ ਅੰਤ ਵਿੱਚ ਮਹਿਮਾਨਾਂ ਵੱਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਦੇਸ਼ ਪ੍ਰਤੀ ਸੇਵਾ ਤੇ ਸਮਰਪਣ ਦੀ ਭਾਵਨਾ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ।