ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ
ਕਰੀਬ ਪੋਣੇ ਦੋ ਮਹੀਨੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ਚੋ ਹੋਈ ਬ੍ਰਾਮਦ।
Publish Date: Sun, 08 Feb 2026 05:36 PM (IST)
Updated Date: Mon, 09 Feb 2026 04:05 AM (IST)

ਸ਼ਿਵ ਕੁਮਾਰ ਸ਼ਰਮਾਂ ਪੰਜਾਬੀ ਜਾਗਰਣ ਫਰੀਦਕੋਟ : ਕਰੀਬ ਪੋਣੇ ਦੋ ਮਹੀਨੇ ਪਹਿਲਾਂ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਤੋਂ ਲਾਪਤਾ ਹੋਏ ਨੌਜਵਾਨ ਕਮਲਜੀਤ ਸਿੰਘ ਦੀ ਲਾਸ਼ ਰਾਜਸਥਾਨ ਜੈਸਲਮੇਰ ਨਹਿਰ ਵਿੱਚੋਂ ਬਰਾਮਦ ਹੋਣ ਤੋਂ ਬਾਅਦ ਪਰਿਵਾਰ ਵਿੱਚ ਸਨਾਟਾ ਛਾਇਆ ਹੋਇਆ ਹੈ। ਉੱਥੇ ਹੀ ਪਰਿਵਾਰ ਨੇ ਸ਼ੰਕਾ ਜਾਹਿਰ ਕੀਤੀ ਹੈ ਕਿ ਉਹਨਾਂ ਦੇ ਬੇਟੇ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਉਧਰ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਵਮ੍ਰਿਤਕ ਦੇ ਪਿਤਾ ਹਰਨੇਕ ਸਿੰਘ ਨੇ ਦੱਸਿਆ ਕਿ 17 ਦਸੰਬਰ ਨੂੰ ਉਹਨਾਂ ਦਾ ਬੇਟਾ ਘਰੋਂ ਲਾਪਤਾ ਹੋ ਗਿਆ ਸੀ ਜੋ ਕਿ ਦਵਾਈ ਲੈਣ ਫਰੀਦਕੋਟ ਆਇਆ ਸੀ ਜਿਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਜਿਸ ਦੀ ਸ਼ਿਕਾਇਤ ਥਾਣਾ ਸਦਰ ਸਾਦਕ ਵਿੱਚ ਦਰਜ਼ ਕਰਾਈ ਗਈ ਸੀ ਜਿੱਥੇ 24 ਦਸੰਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ ਪਰ ਕੱਲ ਅਚਾਨਕ ਉਹਨਾਂ ਨੂੰ ਖਬਰ ਮਿਲਦੀ ਹੈ ਕਿ ਉਹਨਾਂ ਦੇ ਬੇਟੇ ਦੀ ਲਾਸ਼ ਜੈਸਲਮੇਰ ਨਹਿਰ ਵਿੱਚੋਂ ਮਿਲੀ। ਉਨਾਂ ਸ਼ੱਕ ਜਾਹਿਰ ਕੀਤਾ ਕਿ ਉਹਨਾਂ ਦੇ ਬੇਟੇ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੈ। ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਕੋਟਕਪੂਰੇ ਤੋਂ ਦੋ ਨੌਜਵਾਨਾਂ ਦੀ ਗ੍ਰਿਫਤਾਰੀ ਹੋਈ ਸੀ ਜਿਨਾਂ ਦੇ ਉੱਤੇ ਅਸਲੇ ਦਾ ਮੁਕਦਮਾ ਦਰਜ ਕੀਤਾ ਗਿਆ ਸੀ ਅਤੇ ਉਨਾਂ ਤੋਂ ਜਿਹੜਾ ਮੋਟਰਸਾਈਕਲ ਬਰਾਮਦ ਹੋਇਆ ਸੀ ਉਹ ਉਹਨਾਂ ਦੇ ਬੇਟੇ ਕਮਲਜੀਤ ਦਾ ਸੀ ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਉਸਦੇ ਬੇਟੇ ਤੇ ਫੋਨ ਤੇ ਇੱਕ ਲੜਕੀ ਦੀ ਕਾਲ ਵੀ ਆਈ ਸੀ ਜੋ ਕਿ ਗ੍ਰਿਫਤਾਰ ਹੋਏ ਲੜਕਿਆਂ ਦੀ ਰਿਸ਼ਤੇਦਾਰ ਦੱਸੀ ਜਾਂਦੀ ਹੈ। ਉਹਨਾਂ ਸ਼ੱਕ ਜਤਾਂਇਆ ਕਿ ਹੋ ਸਕਦਾ ਹੈ ਕਿ ਉਨਾਂ ਦੇ ਬੇਟੇ ਦੇ ਉਸ ਲੜਕੀ ਨਾਲ ਪ੍ਰੇਮ ਸਬੰਧ ਹੋਣ ਜਿਸ ਦੇ ਚਲਦੇ ਹੀ ਉਸ ਦਾ ਕਤਲ ਕਰਕੇ ਉਸ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੈ ਜਿਸ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਹਨ ਉਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਉਧਰ ਪੁਲਿਸ ਵੱਲੋਂ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਤਰਲੋਚਣ ਸਿੰਘ ਨੇ ਦੱਸਿਆ ਕਿ ਥਾਣਾ ਸਾਦਕ ਵਿੱਚ 24 ਦਸੰਬਰ ਨੂੰ ਕਮਲਜੀਤ ਨਾਮ ਦੇ ਲੜਕੇ ਦੇ ਲਾਪਤਾ ਹੋਣ ਦੀ ਰਪਟ ਲਿਖੀ ਗਈ ਸੀ ਜਿਸ ਦੀ ਲਾਸ਼ ਜੈਸਲਮੇਰ ਨਹਿਰ ਚੋ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਏਗੀ।