
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਦੁਧਾਧਾਰੀ ਡੇਰੇ ਤੋਂ ਧਾਰਮਿਕ ਯਾਤਰਾ ਲਈ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਲਾਲੇਆਣਾ ਰੋਡ, ਕੋਟਕਪੂਰਾ ਅਤੇ ਨਜ਼ਦੀਕ ਦੁਧਾਧਾਰੀ ਡੇਰਾ, ਹਰੀ ਨੋ ਰੋਡ, ਕੋਟਕਪੂਰਾ ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਹਰ ਵਰਗ ਦੇ ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰੀਆਂ ਨੂੰ ਆਵਾਜਾਈ ਸਮੇਤ ਲੋੜੀਂਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਪਰਿਵਾਰ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਲਾਭ ਲੈ ਰਹੇ ਹਨ।ਸਪੀਕਰ ਸ. ਸੰਧਵਾਂ ਨੇ ਯਾਤਰਾ ’ਤੇ ਰਵਾਨਾ ਹੋਏ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਇਸ ਮੌਕੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਉਨ੍ਹਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਰਾਹੀਂ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।ਇਸ ਮੌਕੇ ਅਜੇ ਮੌਰੀਆ (ਐਮਸੀ),ਸਰਬਜੀਤ ਕੌਰ ਐੱਮਸੀ , ਗੀਤਾ ਨੰਦ ਗਿਰੀ ਮਹਾਰਾਜ ਡੇਰਾ ਬਾਬਾ ਦੁੱਧਾਧਾਰੀ,ਦੁੱਧਾਧਾਰੀ ਕਮੇਟੀ ਮੈਂਬਰ ਮਲਕੀਤ ਸਿੰਘ , ਬਕਸ਼ੀਸ਼ ਸਿੰਘ, ਸਨੀ ਕੁਮਾਰ,ਸਾਹਿਲ , ਗੁਰਵਿੰਦਰ ਸਿੰਘ , ਬਰਿੰਦਰ ਪਾਲ,,ਗੋਬਿੰਦ ,ਸ਼ਮਿੰਦਰ ਸਿੰਘ ,ਕਰਨਵੀਰ ਸਿੰਘ ,ਪ੍ਰਭ ਦਿਆਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।