ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਸਾਰਥਕ ਨਤੀਜੇ ਦਿੱਤੇ : ਮੁੰਡੀਆਂ “ ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਨੇ ਸਾਰਥਿਕ ਨਤੀਜੇ ਦਿੱਤੇ : ਕੈਬਨਿਟ ਮੰਤਰੀ ਮੁੰਡੀਆਂ
Publish Date: Fri, 04 Sep 2026 04:15 PM (IST)
Updated Date: Fri, 04 Sep 2026 04:16 PM (IST)
ਕੈਬਨਿਟ ਮੰਤਰੀ ਨੇ ਫ਼ਰੀਦਕੋਟ ’ਚ ਨਸ਼ਾ ਵਿਰੋਧੀ ਮੁਹਿੰਮ ਦੀ ਕੀਤੀ ਸਮੀਖਿਆ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ “ ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਨੇ ਸਾਰਥਿਕ ਨਤੀਜੇ ਦਿੱਤੇ ਹਨ , ਜਿਸ ਤਹਿਤ ਜਿੱਥੇ ਨਸ਼ੇ ਦੀ ਸਪਲਾਈ ਲਾਇਨ ਨੂੰ ਤੋੜਿਆ ਗਿਆ ਹੈ , ਉੱਥੇ ਹੀ ਨਸ਼ੇ ਦੇ ਪੀੜਤਾਂ ਦੇ ਇਲਾਜ ਰਾਹੀਂ ਉਨ੍ਹਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਅੱਜ ਫਰੀਦਕੋਟ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੇ ਵਿਧਾਇਕ ਅਮੋਲਕ ਸਿੰਘ ਨਾਲ “ ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਤਿੰਨ ਧਿਰੀ ਨੀਤੀ ਅਪਣਾਈ ਗਈ , ਜਿਸ ਤਹਿਤ ਨਸ਼ੇ ਦੀ ਸਪਲਾਈ ਨੂੰ ਰੋਕਣ , ਜਾਗਰੂਕਤਾ ਤੇ ਨਸ਼ਾ ਪੀੜਤਾਂ ਦੇ ਇਲਾਜ ਰਾਹੀਂ ਮੁੜ ਵਸੇਬਾ ਸ਼ਾਮਿਲ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ ਨਸ਼ਾ ਨੁਕਤੀ ਐਪ “ ਤੇ “ ਸੇਫ ਪੰਜਾਬ ਹੈਲਪਲਾਇਨ 97791-00200 “ ਉੇਪਰ ਜਾ ਕੇ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਦੇ ਸਕਦੇ ਹਨ , ਜਿਸ ਤਹਿਤ ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰਹਿੰਦੀ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਇਕੱਲੇ ਫਰੀਦਕੋਟ ਵਿਖੇ “ਸੇਫ ਪੰਜਾਬ ਹੈਲਪ ਲਾਇਨ “ ਉੱਪਰ 755 ਸੂਚਨਾਵਾਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚੋਂ 339 ਮਾਮਲਿਆਂ ਵਿੱਚ ਮੁਕੱਦਮੇ ਦਰਜ ਕੀਤੇ ਗਏ ਹਨ । ਉਨ੍ਹਾਂ ਨਸ਼ਾ ਵਿਰੋਧੀ ਮੁਹਿੰਮ ਦੇ ਬਲਾਕ ਕੋਆਰਡੀਨੇਟਰਾਂ ਵੱਲੋਂ ਰੱਖੇ ਵਿਚਾਰਾਂ ਨੂੰ ਸੁਣਿਆ ਤੇ ਪੁਲਿਸ ਅਧਿਕਾਰੀਆਂ ਨੂੰ ਮਾਮਲਿਆਂ ਦੀ ਸਮਾਂਬੱਧ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ , ਜੋ ਨਸ਼ਾ ਤਸਕਰਾਂ ਦੀ ਸਿਆਸੀ ਪੁਸ਼ਤਪੁਨਾਹੀ ਨਹੀਂ ਕਰਦੀ , ਜਿਸ ਕਰਕੇ ਨਸ਼ੇ ਦੀ ਸਪਲਾਈ ਲਾਇਨ ਤੋੜਨ ਵਿੱਚ ਕਾਮਯਾਬੀ ਮਿਲੀ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਸਬੰਧੀ 11 ਹਾਟ ਸਪਾਟ ਖੇਤਰਾਂ , ਕੋਟਕਪੂਰਾ ਵਿਖੇ 6 ਤੇ ਜੈਤੋ ਵਿਖੇ 5 ਹਾਟ ਸਪਾਟ ਖੇਤਰਾਂ ਦੀ ਤਸਦੀਕ ਕੀਤੀ ਗਈ ਸੀ , ਜਿਨ੍ਹਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਲਾਮਿਸਾਲ ਕਾਰਵਾਈ ਕੀਤੀ ਗਈ ਹੈ । ਉਨ੍ਹਾਂ ਐਸ.ਐਸ.ਪੀ ਨੂੰ ਹਦਾਇਤ ਕੀਤੀ ਕਿ ਹਾਟ ਸਪਾਟ ਖੇਤਰਾਂ ਨੂੰ ਅਗਲੇ 3 ਮਹੀਨੇ ਵਿੱਚ ਖ਼ਤਮ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਿਆਂ ਤੋਂ ਪੀੜ੍ਹਤਾਂ ਦੇ ਇਲਾਜ ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਪੀੜਤ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਕੇ ਤਰੱਕੀ ਵਿਚ ਹਿੱਸੇਦਾਰ ਬਣ ਸਕਣ। ਮੁੰਡੀਆਂ ਨੇ ਇਹ ਵੀ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਖੇਡ ਸੱਭਿਆਚਾਰ ਪੈਦਾ ਕਰਨਾ ਮਹੱਤਵਪੂਰਨ ਹੈ , ਜਿਸ ਲਈ ਪੰਜਾਬ ਸਰਕਾਰ ਵੱਲੋਂ “ ਖੇਡਾਂ ਵਤਨ ਪੰਜਾਬ ਦੀਆਂ “ 5 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ , ਜਿਸ ਤਹਿਤ ਵਿਦਿਆਰਥੀ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਭਾਗ ਲੈ ਸਕਦੇ ਹਨ।