ਕੈਬਨਿਟ ਮੰਤਰੀ ਸੰਜੀਵ ਅਰੋੜਾ ਹੋਏ ਨਤਮਸਤਕ
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ
Publish Date: Tue, 27 Jan 2026 03:53 PM (IST)
Updated Date: Wed, 28 Jan 2026 04:01 AM (IST)
ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਟਿੱਲਾ ਬਾਬਾ ਫ਼ਰੀਦ ਜੀ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਸ਼ੀਰਵਾਦ ਲੈਣ ਲਈ ਪੰਹੁਚੇ। ਜਿਨ੍ਹਾਂ ਦਾ ਸਵਾਗਤ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਜਨਰਲ ਸਕੱਤਰ ਸੁਰਿੰਦਰ ਸਿੰਘ ਰੋਮਾਣਾ, ਖ਼ਜ਼ਾਨਚੀ ਗੁਰਿੰਦਰ ਮੋਹਨ ਸਿੰਘ, ਮੈਂਬਰ ਕੁਲਜੀਤ ਸਿੰਘ ਮੋਂਗੀਆ ਅਤੇ ਨਰਿੰਦਰ ਪਾਲ ਸਿੰਘ ਬਰਾੜ ਵੱਲੋਂ ਕੀਤਾ ਗਿਆ। ਇਸ ਤੋਂ ਉਪਰੰਤ ਹੈੱਡ ਗ੍ਰੰਥੀ ਸਾਹਿਬਾਨ ਵੱਲੋਂ ਸਿਰੋਪਾ ਭੇਂਟ ਕੀਤਾ ਗਿਆ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵ. ਇੰਦਰਜੀਤ ਸਿੰਘ ਖ਼ਾਲਸਾ ਦੀਆਂ ਬਾਬਾ ਫ਼ਰੀਦ ਸਾਹਿਬ ਜੀ ਦੀ ਜੀਵਨੀ ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੇਅੰਤ ਕੌਰ ਪਤਨੀ ਗੁਰਦਿੱਤ ਸਿੰਘ ਐੱਮ.ਐੱਲ.ਏ ਫ਼ਰੀਦਕੋਟ, ਸੰਦੀਪ ਸਿੰਘ ਆਰ.ਟੀ.ਆਈ. ਕਮਿਸ਼ਨਰ, ਸੁਖਮੰਦਰ ਸਿੰਘ ਰੇਖੀ ਵਧੀਕ ਰਜਿਸਟਰਾਰ ਆਫ ਸੋਸਾਇਟੀਜ਼ ਪੰਜਾਬ ਫ਼ਰੀਦਕੋਟ, ਗਗਨਦੀਪ ਸਿੰਘ ਧਾਲੀਵਾਲ ਚੈਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ, ਗੁਰਤੇਜ ਸਿੰਘ ਖੋਸਾ ਚੈਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਵੀ ਹਾਜ਼ਰ ਸਨ।