ਨਸ਼ਿਆਂ ਖ਼ਿਲਾਫ਼ ਭਾਜਪਾ ਦੀ ਮੁਹਿੰਮ ਨੂੰ ਮਿਲਿਆ ਸੰਗਠਨਾਤਮਕ ਹੁਲਾਰਾ ਨਸ਼ਿਆਂ ਖ਼ਿਲਾਫ਼ ਭਾਜਪਾ ਦੀ ਮੁਹਿੰਮ ਨੂੰ ਮਿਲਿਆ ਸੰਗਠਨਾਤਮਕ ਹੁਲਾਰਾ
Publish Date: Tue, 15 Sep 2026 03:55 PM (IST)
Updated Date: Wed, 16 Sep 2026 04:02 AM (IST)
24-25 ਸਤੰਬਰ ਦੀ ‘ਨਸ਼ਾ ਮੁਕਤ ਪੰਜਾਬ ਰੈਲੀ’ ਨੂੰ ਸਫ਼ਲ ਬਣਾਉਣ ਲਈ ਆਗੂਆਂ ਤੇ ਵਰਕਰਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਫ਼ਰੀਦਕੋਟ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਤਹਿਤ ਭਾਰਤੀ ਜਨਤਾ ਪਾਰਟੀ ਵੱਲੋਂ 24 ਅਤੇ 25 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਰੈਲੀ’ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਰੈਲੀ ਨੂੰ ਸਫ਼ਲ ਬਣਾਉਣ ਲਈ ਭਾਜਪਾ ਵੱਲੋਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ, ਜਿਸ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਭਾਰੀ ਸੰਬੋਧ ਵਰਮਾ ਨੇ ਮੁੱਖ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਭਾਰੀ ਸੰਬੋਧ ਵਰਮਾ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਰੈਲੀ ਦੌਰਾਨ ਲੋਕਾਂ ਦੀ ਸ਼ਮੂਲੀਅਤ, ਵੱਖ-ਵੱਖ ਥਾਵਾਂ ’ਤੇ ਸਵਾਗਤ, ਟ੍ਰੈਫਿਕ ਪ੍ਰਬੰਧਾਂ ਵਿੱਚ ਸਹਿਯੋਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਲੈ ਕੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਤੈਅ ਕੀਤੀਆਂ ਗਈਆਂ।ਭਾਜਪਾ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ‘ਨਸ਼ਾ ਮੁਕਤ ਪੰਜਾਬ’ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਫ਼ਰੀਦਕੋਟ ਵਿੱਚ ਹੋਣ ਵਾਲੀ ਰੈਲੀ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ। ਬਾਕਸ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੀਟਿੰਗ ਦੌਰਾਨ ਭਾਜਪਾ ਦੀ ਜ਼ਿਲ੍ਹਾ ਟੀਮ ਵਿੱਚ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਪਾਰਟੀ ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਹਰੇਕ ਵਰਕਰ ਅਤੇ ਅਹੁਦੇਦਾਰ ਦਾ ਯੋਗਦਾਨ ਮਹੱਤਵਪੂਰਨ ਹੈ। ਇਸ ਮੌਕੇ ਨਵੇਂ ਅਹੁਦੇਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਨਾਲ ਸਬੰਧਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ। ਪ੍ਰੈੱਸ ਵਾਰਤਾ ਦੌਰਾਨ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜਾਈ ਸਿਰਫ਼ ਕਿਸੇ ਇੱਕ ਪਾਰਟੀ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਗਗਨ ਸੇਠੀ, ਡਾ. ਚੰਦਰਸ਼ੇਖਰ ਕੱਕੜ, ਸੁਮੀਤ ਸੁਖੀਜਾ, ਪ੍ਰਕਾਸ਼ ਸਿੰਘ ਜੈਤੋ, ਹਰਚਰਨ ਸਿੰਘ ਸੰਧੂ, ਡਾ. ਅਨੀਤਾ ਮਹਿਤਾ, ਰਣਬੀਰ ਸਿੰਘ, ਰਾਜਨ ਨਾਰੰਗ ਸਮੇਤ ਭਾਜਪਾ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।