ਨਾਬਾਲਗ ਕੁੜੀ ਨੂੰ ਵਰਗਲਾ ਕੇ ਭਜਾਉਣ ’ਤੇ ਮਾਮਲਾ ਦਰਜ
ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦਾ ਮਾਮਲਾ ਦਰਜ
Publish Date: Tue, 31 Mar 2026 04:23 PM (IST)
Updated Date: Wed, 01 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਥਾਣਾ ਸਾਦਿਕ ਹਦੂਦ ਅਧੀਨ ਪਿੰਡ ਕਨਿਆਵਾਲੀ ਖੁਰਦ ਵਿੱਚ ਇੱਕ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਪਿਤਾ ਦੇ ਬਿਆਨਾਂ ਦੇ ਆਧਾਰ |ਤੇ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੀੜਤ ਨੇ ਦੱਸਿਆ ਕਿ ਉਸਦੀ 17 ਸਾਲਾ ਧੀ ਘਰੋਂ ਬਿਨਾਂ ਦੱਸੇ ਗਾਇਬ ਹੋ ਗਈ ਸੀ। ਪਰਿਵਾਰ ਵੱਲੋਂ ਆਪਣੇ ਪੱਧਰ |ਤੇ ਕਾਫ਼ੀ ਖੋਜ ਕੀਤੀ ਗਈ ਪਰ ਕੋਈ ਪਤਾ ਨਾ ਲੱਗਣ ‘ਤੇ ਸ਼ੱਕ ਜਤਾਇਆ ਗਿਆ ਕਿ ਕਿਸੇ ਵਿਅਕਤੀ ਨੇ ਉਸਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕੁੜੀ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।