- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਨਜ਼ ਕਲੱਬ ਜੈਤੋ ਗੰਗਸਰ ਨੇ ਵਣ-ਮਹਾਂਉਤਸਵ ਮਨਾਇਆ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਦੀ ਯੋਗ ਅਗਵਾਈ ਅਤੇ ਲਾਇਨਜ਼ ਕਲੱਬ ਜੈਤੋ ਗੰਗਸਰ ਦੇ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਸਰਸਵਤੀ ਜੀਨੀਅਸ ਸਕੂਲ ਜੈਤੋ ਵਿਖੇ ਵਣ-ਮਹਾਂਉਤਸਵ ਬੜੇ ਉਤਸ਼ਾਹ, ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਣ ਸੰਭਾਲ ਦੇ ਸੰਦੇਸ਼ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਕੈਂਪਸ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਆਕਸੀਜਨ ਪ੍ਰਦਾਨ ਕਰਨ ਵਾਲੇ ਅਤੇ ਵਾਤਾਵਰਣ ਲਈ ਲਾਭਦਾਇਕ ਰੁੱਖ ਲਗਾਏ ਗਏ। ਰੁੱਖ ਲਗਾਉਣ ਦੀ ਇਸ ਮੁਹਿੰਮ ਵਿੱਚ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਾਰੇ ਕਲੱਬ ਮੈਂਬਰਾਂ ਨੇ ਇਹ ਸੰਕਲਪ ਲਿਆ ਕਿ ਉਹ ਨਾ ਸਿਰਫ਼ ਵੱਧ ਤੋਂ ਵੱਧ ਰੁੱਖ ਲਗਾਉਣਗੇ, ਸਗੋਂ ਉਨ੍ਹਾਂ ਦੀ ਸੰਭਾਲ ਵੀ ਪੂਰੀ ਜ਼ਿੰਮੇਵਾਰੀ ਨਾਲ ਕਰਨਗੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਲਾਇਨ ਰਾਕੇਸ਼ ਰੋਮਾਣਾ ਅਤੇ ਪ੍ਰਧਾਨ ਲਾਇਨ ਪ੍ਰਦੀਪ ਸਿੰਗਲਾ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ। ਮਨੁੱਖ ਭਾਵੇਂ ਆਪਣੇ ਸਵਾਰਥਾਂ ਵਿੱਚ ਕਈ ਵਾਰ ਕੁਦਰਤ ਨੂੰ ਨੁਕਸਾਨ ਪਹੁੰਚਾ ਦਿੰਦਾ ਹੈ, ਪਰ ਰੁੱਖ ਹਮੇਸ਼ਾਂ ਬਿਨਾਂ ਕਿਸੇ ਭੇਦਭਾਵ ਦੇ ਸਮੁੱਚੀ ਮਨੁੱਖਤਾ ਦੀ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਰੁੱਖ ਵਾਤਾਵਰਨ ਨੂੰ ਸੰਤੁਲਿਤ ਰੱਖਣ ਦੇ ਨਾਲ-ਨਾਲ ਹਵਾ ਵਿੱਚੋਂ ਕਾਰਬਨ ਡਾਇਆਕਸਾਈਡ ਨੂੰ ਸੋਖ ਕੇ ਆਕਸੀਜਨ ਮੁਹੱਈਆ ਕਰਵਾਉਂਦੇ ਹਨ, ਜੋ ਜੀਵਨ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੱਧ ਰਹੇ ਪ੍ਰਦੂਸ਼ਣ, ਗਲੋਬਲ ਤਾਪਮਾਨ ਅਤੇ ਕੁਦਰਤੀ ਸੰਤੁਲਨ ਨੂੰ ਪੈ ਰਹੇ ਖ਼ਤਰੇ ਦੇ ਮੱਦੇਨਜ਼ਰ ਹਰੇਕ ਵਿਅਕਤੀ ਨੂੰ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਨੂੰ ਆਪਣਾ ਫਰਜ਼ ਸਮਝਣਾ ਚਾਹੀਦਾ ਹੈ। ਸਿਰਫ਼ ਪੌਦਾ ਲਗਾਉਣਾ ਹੀ ਨਹੀਂ, ਸਗੋਂ ਉਸ ਨੂੰ ਵੱਡਾ ਕਰਨਾ ਵੀ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਮਨੁੱਖ ਦੇ ਜਨਮ ਤੋਂ ਲੈ ਕੇ ਜੀਵਨ ਦੇ ਹਰ ਪੜਾਅ ’ਤੇ ਉਸ ਦੀਆਂ ਲੋੜਾਂ ਪੂਰੀਆਂ ਕਰਦੇ ਹਨ। ਇਹ ਸਾਨੂੰ ਛਾਂ, ਫ਼ਲ, ਲੱਕੜੀ, ਦਵਾਈਆਂ ਅਤੇ ਸਭ ਤੋਂ ਮਹੱਤਵਪੂਰਨ ਜੀਵਨ ਲਈ ਸਾਫ਼ ਹਵਾ ਪ੍ਰਦਾਨ ਕਰਦੇ ਹਨ। ਇਸ ਲਈ ਹਰ ਵਿਅਕਤੀ ਨੂੰ ਆਪਣੀ ਖੁਸ਼ੀ ਦੇ ਮੌਕੇ ਜਿਵੇਂ ਜਨਮ ਦਿਨ, ਵਿਆਹ ਜਾਂ ਹੋਰ ਸਮਾਗਮਾਂ ’ਤੇ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਾ-ਭਰਾ ਅਤੇ ਸਿਹਤਮੰਦ ਵਾਤਾਵਰਨ ਤਿਆਰ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਰੀਜਨ ਚੇਅਰਮੈਨ ਲਾਇਨ ਵਿਕੇਸ਼ ਕਾਂਸਲ, ਜ਼ੋਨ ਚੇਅਰਮੈਨ ਲਾਇਨ ਸੰਦੀਪ ਜਿੰਦਲ, ਸਕੱਤਰ ਲਾਇਨ ਮਨੂ ਵਰਮਾ ‘ਮੰਟੂ’, ਕੈਸ਼ੀਅਰ ਲਾਇਨ ਜੀਵਨ ਗਰਗ ‘ਰਿੰਕੂ’, ਉੱਪ ਪ੍ਰਧਾਨ ਲਾਇਨ ਦਿਨੇਸ਼ ਗੋਇਲ, ਪੀ.ਆਰ.ਓ. ਲਾਇਨ ਸੰਜੀਵ ਸ਼ਰਮਾ ‘ਟੀਨੂ’, ਪ੍ਰੋਜੈਕਟ ਚੇਅਰਮੈਨ ਲਾਇਨ ਪ੍ਰਦੀਪ ਗਰਗ, ਸਾਬਕਾ ਪ੍ਰਧਾਨ ਲਾਇਨ ਕੁਲਭੂਸ਼ਣ ‘ਜੱਟਾ ਮਹੇਸ਼ਵਰੀ’, ਲਾਇਨ ਸ਼ਿਵ ਬਾਂਸਲ, ਲਾਇਨ ਧਰਮਪਾਲ ਸਿੰਗਲਾ, ਲਾਇਨ ਪੰਕਜ ਸ਼ਰਮਾ, ਲਾਇਨ ਪਰਵੀਨ ਜੈਨ, ਲਾਇਨ ਰਤਨ ਭੂਸ਼ਣ, ਲਾਇਨ ਪੁਰਸ਼ੋਤਮ ਸਿੰਗਲਾ, ਲਾਇਨ ਮਨੇਸ਼ ਗੋਇਲ, ਲਾਇਨ ਗੁਰਪ੍ਰੀਤ ਸ਼ਰਮਾ, ਲਾਇਨ ਜਤਿੰਦਰ ਕੁਮਾਰ ‘ਜੀਤੂ”ਬਾਂਸਲ’, ਲਾਇਨ ਆਸ਼ੂਤੋਸ਼ ਗਰਗ, ਲਾਇਨ ਮਨੀਸ਼ ਗਰਗ, ਆਈ ਕੈਂਪ ਚੇਅਰਮੈਨ ਲਾਇਨ ਨਰੇਸ਼ ਮਿੱਤਲ ਅਤੇ ਲਾਇਨ ਰਮਨ ਸਿੰਗਲਾ ਆਦਿ ਹਾਜ਼ਰ ਸਨ। ਸਾਰੇ ਕਲੱਬ ਮੈਂਬਰਾਂ ਦੀ ਸਰਗਰਮ ਭਾਗੀਦਾਰੀ ਨਾਲ ਰੁੱਖ ਲਗਾਉਣ ਦੀ ਇਹ ਮੁਹਿੰਮ ਇੱਕ ਸਫ਼ਲ ਅਤੇ ਪ੍ਰੇਰਣਾਦਾਇਕ ਸਮਾਜਿਕ ਉਪਰਾਲਾ ਬਣ ਕੇ ਸਾਹਮਣੇ ਆਈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਵਾਤਾਵਰਣ ਸੰਭਾਲ ਪ੍ਰੋਜੈਕਟਾਂ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅੰਤ ਵਿੱਚ ਪ੍ਰੋਜੈਕਟ ਚੇਅਰਮੈਨ ਲਾਇਨ ਪ੍ਰਦੀਪ ਗਰਗ ਨੇ ਸਕੂਲ ਪ੍ਰਬੰਧਕਾਂ ਅਤੇ ਕਲੱਬ ਮੈਂਬਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲਾਇਨਜ਼ ਕਲੱਬ ਜੈਤੋ ਗੰਗਸਰ ਭਵਿੱਖ ਵਿੱਚ ਵੀ ਲੋਕ ਭਲਾਈ, ਸੇਵਾ ਕਾਰਜਾਂ ਅਤੇ ਵਾਤਾਵਰਣ ਸੰਭਾਲ ਨਾਲ ਜੁੜੇ ਪ੍ਰੋਜੈਕਟਾਂ ਨੂੰ ਨਿਰੰਤਰ ਜਾਰੀ ਰੱਖੇਗਾ, ਤਾਂ ਜੋ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਜਾ ਸਕੇ।