ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਫਰੀਦਕੋਟ ਪਹੁੰਚੇ ਅਤੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਅੰਤਰਰਾਸ਼ਟਰੀ "ਵਪਾਰਕ ਸੌਦਿਆਂ" ਦੇ ਨਾਮ ’ਤੇ ਦੇਸ਼ ਦੇ ਆਰਥਿਕ ਅਤੇ ਖੇਤੀਬਾੜੀ ਹਿੱਤਾਂ ਨਾਲ ਸਮਝੌਤਾ ਕਰ ਰਹੀ ਹੈ, ਉੱਥੇ ਹੀ ਮਨਰੇਗਾ ਵਰਗੀਆਂ ਲੋਕ ਭਲਾਈ ਯੋਜਨਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਦੇਸ਼ ਭਰ ਵਿੱਚ ਆਪਣੀ ਆਵਾਜ਼ ਬੁਲੰਦ ਕਰੇਗੀ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ। ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਫਰੀਦਕੋਟ ਪਹੁੰਚੇ ਅਤੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਅੰਤਰਰਾਸ਼ਟਰੀ "ਵਪਾਰਕ ਸੌਦਿਆਂ" ਦੇ ਨਾਮ ’ਤੇ ਦੇਸ਼ ਦੇ ਆਰਥਿਕ ਅਤੇ ਖੇਤੀਬਾੜੀ ਹਿੱਤਾਂ ਨਾਲ ਸਮਝੌਤਾ ਕਰ ਰਹੀ ਹੈ, ਉੱਥੇ ਹੀ ਮਨਰੇਗਾ ਵਰਗੀਆਂ ਲੋਕ ਭਲਾਈ ਯੋਜਨਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਦੇਸ਼ ਭਰ ਵਿੱਚ ਆਪਣੀ ਆਵਾਜ਼ ਬੁਲੰਦ ਕਰੇਗੀ।
ਡਾ. ਵੇਰਕਾ ਨੇ ਕਿਹਾ ਕਿ ਇਹ ਸਮਝੌਤਾ ਦੇਸ਼ ਦੀ ਪ੍ਰਭੂਸੱਤਾ ਅਤੇ ਸਵੈ-ਨਿਰਭਰਤਾ ਦੇ ਵਿਰੁੱਧ ਹੈ। 1.44 ਅਰਬ ਭਾਰਤੀਆਂ ਦੇ ਹਿੱਤਾਂ ਨੂੰ ਕਿਸੇ ਵੀ ਅੰਤਰਰਾਸ਼ਟਰੀ ਦਬਾਅ ਹੇਠ ਕੁਰਬਾਨ ਨਹੀਂ ਕੀਤਾ ਜਾ ਸਕਦਾ। ਇੱਕ ਮਜ਼ਬੂਤ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਨੇ ਰਾਸ਼ਟਰੀ ਅਧਿਕਾਰਾਂ ਨੂੰ ਗਿਰਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਕੋਲ 2024 ਵਿੱਚ 38 ਅਰਬ ਡਾਲਰ ਦਾ ਵਪਾਰ ਸਰਪਲੱਸ ਸੀ, ਪਰ ਹੁਣ 100 ਅਰਬ ਡਾਲਰ ਸਾਲਾਨਾ ਅਮਰੀਕੀ ਖਰੀਦਦਾਰੀ ਦੀ ਸ਼ਰਤ ਲਗਾਉਣਾ ਵਪਾਰ ਨਹੀਂ ਸਗੋਂ ਆਰਥਿਕ ਦਬਾਅ ਹੈ।