ਹਰਪ੍ਰਰੀਤ ਸਿੰਘ ਚਾਨਾ, ਕੋਟਕਪੂਰਾ :-ਲੋਕਾਂ ਦੇ ਸਰਕਾਰੀ ਦਫ਼ਤਰਾਂ |ਚ ਕੰਮ ਸਮੇਂ ਸਿਰ ਹੋਣ ਨੂੰ ਯਕੀਨੀ ਬਨਾਉਣ ਦੇ ਉਦੇਸ਼ ਨੂੰ ਧਿਆਨ |ਚ ਰੱਖਦਿਆਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਵੱਲੋਂ ਕੋਟਕਪੂਰਾ ਵਿਖੇ ਸਥਿਤ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦਾ ਸਾਰਾ ਸਟਾਫ਼ ਗੈਰ ਹਾਜ਼ਰ ਪਾਇਆ ਗਿਆ ਅਤੇ ਸਿਰਫ਼ ਬੇਲਦਾਰ ਹੀ ਹਾਜ਼ਰ ਪਾਇਆ ਗਿਆ ਜਦਕਿ ਕਰ ਤੇ ਆਬਾਕਾਰੀ ਵਿਭਾਗ ਤੇ ਨਗਰ ਕੌਂਸਲ ਦੇ 23 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਉਨ੍ਹਾਂ ਦੱਸਿਆ ਕਿ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਵੱਲੋਂ ਕੋਟਕਪੂਰਾ ਵਿਖੇ ਸਵੇਰੇ 9:15 ਵਜੇ ਆਬਕਾਰੀ ਤੇ ਕਰ ਵਿਭਾਗ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚ ਕਰ ਆਬਕਾਰੀ ਅਫ਼ਸਰ ਸਮੇਤ ਕੁੱਲ 6 ਕਰਮਚਾਰੀ ਗੈਰ ਹਾਜ਼ਰ ਪਾਏ ਗਏ, ਜਿਸ ਵਿੱਚ 2 ਕਲਰਕ, 1 ਸਟੈਨੋ ਟਾਈਪਿਸਟ ਅਤੇ 2 ਸੇਵਾਦਾਰ ਸ਼ਾਮਲ ਹਨ। ਇਸੇ ਤਰ੍ਹਾਂ ਨਗਰ ਵਿੱਚ 17 ਕਰਮਚਾਰੀ ਗੈਰ ਹਾਜ਼ਰ ਪਾਏ ਗਏ, ਜਿੰਨ੍ਹਾਂ ਵਿੱਚ 4 ਜੂਨੀਅਰ ਸਹਾਇਕ, 5 ਕਲਰਕ, 1 ਸਟੈਨੋ, 1 ਡਰਾਈਵਰ ਅਤੇ 6 ਸੇਵਾਦਾਰ ਸ਼ਾਮਿਲ ਹਨ। ਗੈਰ ਹਾਜ਼ਰ ਪਾਏ ਗਏ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਿੱਚ ਕੁੱਲ 40 ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ ਹਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦਫ਼ਤਰ ਦੀ ਚੈਕਿੰਗ ਕੀਤੀ ਜਿੱਥੇ ਕਿ ਸਿਰਫ਼ ਬੇਲਦਾਰ ਹੀ ਹਾਜ਼ਰ ਪਾਇਆ ਗਿਆ, ਜਦਕਿ ਦਫ਼ਤਰ ਦਾ ਸਾਰਾ ਸਟਾਫ਼ ਗੈਰ ਹਾਜ਼ਰ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਗੈਰ ਹਾਜ਼ਰ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਮੁੱਖ ਦਫ਼ਤਰ ਨੂੰ ਇਸ ਸਬੰਧੀ ਲਿਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਦੀ ਤਾਕੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ।