- ਹੁੱਲੜਬਾਜ਼ੀ ਕਰਨ ਵਾਲੇ ਬਾਜ ਆਉਣ : ਐੱਸਐੱਚਓ

ਸਤੀਸ਼ ਕੁਮਾਰ, ਫਰੀਦਕੋਟ : ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ ਰਾਜਬਚਨ ਸਿੰਘ ਦੇ ਹੁਕਮ ਅਨੁਸਾਰ ਡੀਐੱਸਪੀ ਗੁਰਪ੍ਰਰੀਤ ਸਿੰਘ ਵਲੋਂ ਚਲਾਈ ਨਸ਼ਾ ਰੋਕੂ ਮੁਹਿੰਮ ਤਹਿਤ ਥਾਣਾ ਸਦਰ ਫ਼ਰੀਦਕੋਟ ਦੇ ਐੱਸਐੱਚਓ ਅਮਰਜੀਤ ਸਿੰਘ ਅਤੇ ਪੁਲਿਸ ਚੌਕੀ ਗੋਲੇਵਾਲਾ ਦੇ ਇੰਚਾਰਜ ਗੁਰਮੇਜ ਸਿੰਘ ਵਲੋਂ ਸਾਂਝੇ ਤੌਰ 'ਤੇ ਫ਼ਰੀਦਕੋਟ-ਫਿਰੋਜਪੁਰ ਰੋਡ 'ਤੇ ਸਥਿਤ ਪਿੰਡ ਗੋਲੇਵਾਲਾ ਵਿਖੇ ਨਾਕਾ ਲਾ ਕੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਬਿਨ੍ਹਾਂ ਕਾਗਜਾਂ ਤੋਂ ਚੈਕਿੰਗ ਕੀਤੇ ਗਏ ਵਹੀਕਲਾਂ ਦੇ ਚਲਾਨ ਕੱਟੇ ਗਏ। ਇਸ ਸਮੇਂ ਥਾਣਾ ਸਦਰ ਦੇ ਐੱਸਐੱਚਓ ਅਮਰਜੀਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਬਖ਼ਸਿਆ ਨਹੀ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਮਾੜੇ ਅਨਸਰਾਂ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਕਿਸਮ ਦੀ ਹੁੱਲੜਬਾਜੀ ਤੇ ਗੁੰਡਾਗਰਦੀ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਐਸ.ਐਚ.ਓ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੌਜਵਾਨਾਂ ਦੀ ਹਰ ਪ੍ਰਕਾਰ ਮਦਦ ਕਰਨ ਲਈ ਤਿਆਰ ਹੈ। ਇਸ ਮੌਕੇ ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਲੋਕ ਪੰਜਾਬ ਪੁਲਿਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਮਾੜੇ ਅਨਸਰਾਂ ਖਿਲਾਫ ਊਚਿਤ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। ਪੁਲਿਸ ਦੁਆਰਾ ਵੱਖ ਵੱਖ ਥਾਵਾਂ ਤੇ ਨਾਕੇ ਲਗਾਕੇ ਚੈਕਿੰਗ ਸਮੇਂ ਥਾਣਾ ਸਦਰ ਦੇ ਐੱਸਐੱਚਓ, ਚੌਕੀ ਇੰਚਾਰਜ ਤੋ ਇਲਾਵਾ ਸਮੂਹ ਸਟਾਫ਼ ਹਾਜ਼ਰ ਸਨ।

18ਐਫਡੀਕੇ118 : -ਗੋਲਾਵਾਲਾ ਚੌਕੀ ਇੰਚਾਰਜ ਵਹੀਕਲਾਂ ਦੀ ਚੈਕਿੰਗ ਕਰਦੇ ਹੋਏ।