
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਕੋਹਾਰਵਾਲਾ ਵਿਖੇ ਚੇਅਰਮੈਨ ਆਰੇਵਾਲਾ ਨੇ ਨਵੇਂ ਖੇਡ ਗਰਾਊਂਡ ਦਾ ਉਦਘਾਟਨ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ਪਿੰਡਾਂ ਵਿੱਚ ਵਧੀਆ ਖੇਡ ਗਰਾਊਂਡ ਤਿਆਰ ਕਰਵਾਏ ਜਾ ਰਹੇ ਹਨ ਅਤੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕੋਹਾਰਵਾਲਾ ਵਿਖੇ ਨਵੇਂ ਬਣੇ ਖੇਡ ਗਰਾਊਂਡ ਦਾ ਉਦਘਾਟਨ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਵੱਲੋਂ ਕੀਤਾ ਗਿਆ। ਇਸ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਸਮੱਗਰੀ ਵੀ ਵੰਡੀ ਗਈ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਹਨੇਰੇ ’ਚੋਂ ਕੱਢ ਕੇ ਸੁਨਹਿਰੀ ਭਵਿੱਖ ਦੇ ਰਾਹ ਤੋਰਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰੀਨ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ,