- ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲੇ ਬਾਜ ਆਉਣ : ਦਿਲਬਾਗ ਸਿੰਘ

ਸਤੀਸ਼ ਕੁਮਾਰ, ਫ਼ਰੀਦਕੋਟ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਨਕੇਲ ਕੱਸਣ ਤੇ ਟ੍ਰੈਫਿਕ ਵਿਵਸਥਾ 'ਚ ਸੁਧਾਰ ਕਰਨ ਸਬੰਧੀ ਫ਼ਰੀਦਕੋਟ ਟ੍ਰੈਫਿਕ ਪੁਲਿਸ ਵਲੋਂ ਕੋਟਕਪੂਰਾ ਰੋਡ 'ਤੇ ਬਾਸੀ ਚੌਕ ਨੇੜੇ ਲਾਏ ਨਾਕੇ ਦੌਰਾਨ ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੀ ਚੈਕਿੰਗ ਕਰਦੇ ਹੋਏ 31 ਚਲਾਨ ਕੱਟੇ ਗਏ ਚੈਕਿੰਗ ਦੌਰਾਨ ਵਾਹਨ ਚਾਲਕਾਂ ਦੇ ਕਾਗਜਾਤਾਂ ਦੀ ਜਾਂਚ ਕੀਤੀ ਗਈ ਇਸ ਮੌਕੇ ਟ੍ਰੈਫਿਕ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਵਿਵਸਥਾ ਨੂੰ ਸੰੁਚਾਰੂ ਬਣਾਉਣ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ 'ਤੇ ਲਗਾਮ ਕਸਣ ਲਈ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਹੋ ਸਕਣ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਬਿਨਾਂ ਲਾਇਸੈਂਸ, ਬਿਨਾਂ ਹੈਲਮੇਟ, ਟਿ੍ਰਪਲ ਰਾਈਡਿੰਗ, ਰਾਂਗ ਸਾਈਡ ਡ੍ਰਾਈਵਿੰਗ, ਬੁਲਟ ਮੋਟਰਸਾਈਕਲ ਦੇ ਪਟਾਕੇ ਚਲਾਉਣਾ, ਅਧੂਰੇ ਕਾਗਜ਼ਾਤ ਆਦਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਦਰਜਨਾਂ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਲਈ ਹਰੇਕ ਵਿਅਕਤੀ ਨੂੰ ਪੁਲਿਸ ਪ੍ਰਸ਼ਾਸ਼ਨ ਦਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਇਸ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ, ਸੇਵਾ ਸਿੰਘ, ਗੁਰਨੈਬ ਸਿੰਘ ਅਤੇ ਹਰਜਿੰਦਰ ਸਿੰਘ ਆਦਿ ਮੌਜੂਦ ਸਨ।

10ਐਫ਼ਡੀਕੇ118:-ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੀ ਚਲਾਨ ਕੱਟਦੇ ਹੋਏ ਟੈ੍ਰਫਿਕ ਪੁਲਿਸ ਅਧਿਕਾਰੀ।