ਸੁਖਵਿੰਦਰ, ਫਾਜ਼ਿਲਕਾ

ਪਿਛਲੇ ਲੰਮੇਂ ਸਮੇਂ ਤੋਂ ਫਾਜ਼ਿਲਕਾ ਦੀ ਟਰੈਫਿਕ ਪੁਲਿਸ ਵੱਲੋਂ ਬੁਲੇਟ ਮੋਟਰਸਾਈਕਲ 'ਤੇ ਪਟਾਕੇ ਵਜਾਉਣ ਵਾਲੀਆਂ ਦੇ ਖਿਲਾਫ ਇਕ ਮੁਹਿੰਮ ਛੇੜੀ ਹੋਈ ਹੈ ਜਿਸਦੇ ਤਹਿਤ ਅਜ ਏ.ਐੱਸ.ਆਈ ਜੰਗੀਰ ਸਿੰਘ ਸਮੇਤ ਉਸਦੀ ਟੀਮ ਨੇ ਫਾਜ਼ਿਲਕਾ ਦੇ ਗਊਸ਼ਾਲਾ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ ਤਾਂ ਉਨ੍ਹਾਂ ਵੱਲੋਂ ਇਕ ਬੁਲੇਟ ਮੋਟਰਸਾਈਕਲ ਸਵਾਰ ਨੂੰ ਰੋਕਣ ਲਈ ਕਿਹਾ ਤਾਂ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ ਤਾਂ ਪੁਲਿਸ ਅਧਿਕਾਰੀਆਂ ਨੇ ਉਸਨੂੰ ਕਾਬੂ ਕਰਕੇ 5000 ਰੁਪਏ ਦਾ ਚਲਾਨ ਕੱਟ ਦਿੱਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਕੋਈ ਵੀ ਟਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ ਬਖਸ਼ਿਆਂ ਨਹੀਂ ਜਾਵੇਗਾ।