- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਸ਼੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਮਨਾਇਆ

ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਸ੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਬਾਬਾ ਸ੍ਰੀ ਚੰਦ ਸੇਵਾ ਸੋਸਾਇਟੀ ਵੱਲੋਂ ਸੁਸਾਇਟੀ ਦੇ ਸਰਪ੍ਰਸਤ ਮਹੰਤ ਬਲਦੇਵ ਦਾਸ ਦੇ ਦਿਸ਼ਾ ਨਿਰਦੇਸ਼ਾਂ ਤੇ ਹਰ ਸਾਲ ਦੀ ਤਰ੍ਹਾਂ ਡੇਰਾ ਸਮਾਧਾ ਵਿਖੇ ਬੜੀ ਸ਼ਰਧਾ ਅਤੇ ਆਸਥਾ ਨਾਲ ਮਨਾਇਆ ਗਿਆ। ਇਸ ਮੌਕੇ ਮਹੰਤ ਬਲਦੇਵ ਦਾਸ ਨੇ ਬਾਬਾ ਸ਼੍ਰੀ ਚੰਦ ਜੀ ਦੇ ਜੀਵਨ ਬਾਰੇ ਬੋਲਦੇ ਹੋਏ ਕਿਹਾ ਕਿ ਤਿਆਗ ਦੀ ਮੂਰਤ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਤੋਂ ਸਾਨੂੰ ਸਿੱਖਿਆ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਬਾਬਾ ਸ੍ਰੀ ਚੰਦ ਜੀ ਨੇ ਜ਼ਿੰਦਗੀ ਨੂੰ ਤਪੱਸਿਆ, ਤਿਆਗ ਅਤੇ ਧਿਆਨ ਦਾ ਮਾਰਗ ਬਣਾਇਆ। ਬਾਬਾ ਸ਼੍ਰੀ ਚੰਦ ਜੀ ਦਾ ਜਨਮ 1494 ਈਸਵੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇਵੀ ਜੀ ਦੇ ਘਰ ਹੋਇਆ। ਉਹਨਾਂ ਨੇ ਸਾਰੀ ਜ਼ਿੰਦਗੀ ਮਨੁੱਖਤਾ ਦੀ ਸੇਵਾ ਅਤੇ ਦੁਨੀਆਂ ਨੂੰ ਪਰਮਾਤਮਾ ਦੇ ਨਾਲ ਜੋੜਿਆ। ਡੇਰਾ ਸਮਾਧਾਂ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਮਾਤਰਾਂ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਸ਼ੂਗਰ ਚੈੱਕਅਪ ਮਸ਼ੀਨਾਂ ਬਾਬਾ ਸ਼੍ਰੀ ਚੰਦ ਸੇਵਾ ਸੋਸਾਇਟੀ ਵੱਲੋਂ ਵੰਡੀਆਂ ਗਈਆਂ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਰਜਿੰਦਰ ਦਾਸ ਰਿੰਕੂ ਨੇ ਸਮੂਹ ਸੰਗਤਾਂ ਨੂੰ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਗੋਰਾ ਮਚਾਕੀ ਅਤੇ ਜਸਵਿੰਦਰ ਮਨਚੰਦਾ ਨੇ ਸਮੂਹ ਸੰਗਤਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਪ੍ਰਧਾਨ ਰਜਿੰਦਰ ਦਾਸ ਰਿੰਕੂ, ਯਾਦਵਿੰਦਰ ਸਿੰਘ, ਸਰਨਜੀਤ ਸਰਾਂ, ਰਕੇਸ਼ ਗਰਗ, ਜਸਵੀਰ ਸਿੰਘ, ਇੰਦਰਜੀਤ ਸਿੰਘ, ਬਲਜੀਤ ਸਿੰਘ ਬੱਬੂ ਸਰਪੰਚ, ਯੁਵਰਾਜ ਦਾਸ, ਕੁਲਵਿੰਦਰ ਸਿੰਘ ਗੋਰਾ ਮਚਾਕੀ, ਮਹੰਤ ਗੁਰਪ੍ਰੀਤ ਦਾਸ, ਜਸਵਿੰਦਰ ਸਿੰਘ ਕਾਕਾ ਵਰਮਾ, ਜਸਵਿੰਦਰ ਸਿੰਘ ਮਨਚੰਦਾ, ਗੁਰਪ੍ਰੀਤ ਸਿੰਘ, ਸੰਦੀਪ ਨਵਾਂ ਕਿਲਾ, ਦਲਪ੍ਰੀਤ ਸਿੰਘ, ਨਛੱਤਰ ਸਿੰਘ ਮਾਹਲਾ, ਇਕਬਾਲ ਸਿੰਘ ਅਤੇ ਜਗਜੀਤ ਸਿੰਘ ਗਿੱਲ ਹਾਜ਼ਰ ਸਨ।