ਵਿਦੇਸ਼ ਭੇਜਣ ਦੇ ਝਾਂਸੇ ’ਚ ਮਾਰੀ ਠੱਗੀ
ਵਿਦੇਸ਼ ਭੇਜਣ ਦੇ ਝਾਂਸੇ ਵਿੱਚ ਮਾਰੀ ਠੱਗੀ
Publish Date: Wed, 10 Dec 2025 06:06 PM (IST)
Updated Date: Wed, 10 Dec 2025 06:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਵਿਦੇਸ਼ ਭੇਜਣ ਦੇ ਝਾਂਸੇ ਵਿੱਚ ਲਗਭਗ 26 ਲੱਖ ਰੁਪਏ ਦੀ ਅਮਨਦੀਪ ਸਿੰਘ, ਚਰਨਜੀਤ ਸਿੰਘ, ਕਮਲਦੀਪ, ਮਨਿੰਦਰ ਸਿੰਘ, ਤੇਜਿੰਦਰ ਸਿੰਘ ਅਤੇ ਯੁੱਧਵੀਰ ਸਿੰਘ ਆਦਿ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਸਿਟੀ ਥਾਣਾ ਫਰੀਦਕੋਟ ਦੀ ਪੁਲਿਸ ਨੇ ਨਵਨੀਤ ਸਿੰਘ ਵਾਸੀ ਪਿੰਡ ਢਿੱਲਵਾਂ ਕਲਾਂ ਦੇ ਬਿਆਨਾ ਦੇ ਆਧਾਰ ’ਤੇ ਨਿਰਮਲਜੀਤ ਸਿੰਘ ਵਾਸੀ ਅਪੈਕਸ ਕਾਲੋਨੀ ਫਰੀਦਕੋਟ ਖ਼ਿਲਾਫ਼ ਆਈਪੀਸੀ ਦੀ ਧਾਰਾ 420/465/467/468/471 ਤਹਿਤ ਮਾਮਲਾ ਦਰਜ ਕੀਤਾ ਹੈ। ਤਫਤੀਸ਼ੀ ਅਫਸਰ ਏਐੱਸਆਈ ਅਕਲਪ੍ਰੀਤ ਸਿੰਘ ਮੁਤਾਬਿਕ ਮੁਲਜ਼ਮ ਦੀ ਭਾਲ ਜਾਰੀ ਹੈ।