- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਣਗੇ : ਡਾ. ਹਰਪਾਲ ਸਿੰਘ ਢਿੱਲਵਾਂ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਣਗੇ : ਡਾ. ਹਰਪਾਲ ਸਿੰਘ ਢਿੱਲਵਾਂ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਐੱਸਸੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਨੇ ਇੱਥੇ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਿਲਕੁਲ ਮੁਫ਼ਤ ਬਣਾਏ ਜਾਣਗੇ। ਇਸ ਯੋਜਨਾ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਰਾਹਤ ਦੇਣਾ ਅਤੇ ਹਰ ਪਰਿਵਾਰ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ। ਇਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਹੱਈਆ ਕਰਵਾਇਆ ਜਾਵੇਗਾ। ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲੈਸਿਸ ਅਤੇ ਟਰਾਂਸਪਲਾਂਟ, ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆ ਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿਚ ਸ਼ਾਮਿਲ ਹਨ। ਹਸਪਤਾਲ ਦੇ ਖ਼ਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਿਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਦੱਸਿਆ ਕਿ ਸੀਐਸਸੀ ਸੈਂਟਰਾਂ ਤੇ ਸਿਹਤ ਕਾਰਡ ਬਣਾਉਣ ਸੰਬੰਧੀ ਕੈਂਪ ਲਗਾਏ ਜਾ ਰਹੇ ਹਨ। ਹਰੇਕ ਪਰਿਵਾਰ ਆਪਣੇ ਨੇੜਲੇ ਸੀ.ਐੱਸ.ਸੀ. ਸੈਂਟਰ ਤੇ ਜਾ ਕੇ ਬਿਲਕੁਲ ਮੁਫ਼ਤ ਕਾਰਡ ਬਣਵਾ ਸਕਦੇ ਹਨ। ਇਹ ਬਣਾਉਣ ਲਈ ਕਿਸੇ ਵੀ ਪਰਿਵਾਰ ਤੋਂ ਇੱਕ ਰੁਪਇਆ ਵੀ ਨਹੀਂ ਲਿਆ ਜਾਵੇਗਾ, ਜੇਕਰ ਕੋਈ ਕਾਰਡ ਬਣਾਉਣ ਲਈ ਪੈਸੇ ਦੀ ਮੰਗ ਕਰਦਾ ਹੈ ਤਾਂ ਸਰਕਾਰ ਦੇ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਡਾ. ਹਰਪਾਲ ਸਿੰਘ ਢਿੱਲਵਾਂ ਨੇ ਪੂਰੇ ਫ਼ਰੀਦਕੋਟ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਇਸ ਯੋਜਨਾ ਦਾ ਲਾਭ ਲੈਣ ਅਤੇ ਪੰਜਾਬ ਸਰਕਾਰ ਦੀ ਇਸ ਇਤਿਹਾਸਕ ਪਹਿਲ ਨੂੰ ਕਾਮਯਾਬ ਬਣਾਉਣ ਵਿਚ ਸਹਿਯੋਗ ਕਰਨ।