ਮੁੱਖ ਮੰਤਰੀ ਸਿਹਤ ਯੋਜਨਾ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਮੱਧ ਵਰਗੀ ਲੋਕਾਂ ਲਈ ਸ਼ਲਾਘਾਯੋਗ ਕਦਮ : ‘ਆਪ’ ਆਗੂ
Publish Date: Mon, 09 Feb 2026 05:06 PM (IST)
Updated Date: Tue, 10 Feb 2026 04:03 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਮੱਧ ਵਰਗੀ ਅਤੇ ਗਰੀਬ ਵਰਗ ਲਈ ਵੱਡੀ ਰਾਹਤ ਕਰਾਰ ਦਿੰਦਿਆਂ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਨੇ ਕਿਹਾ ਕਿ ਇਹ ਯੋਜਨਾ ਲੋਕ-ਹਿੱਤ ਵਿਚ ਇਤਿਹਾਸਕ ਕਦਮ ਸਾਬਤ ਹੋ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਮਹਿੰਗੇ ਇਲਾਜ ਕਾਰਨ ਜਿੱਥੇ ਮੱਧ ਵਰਗੀ ਪਰਿਵਾਰ ਆਰਥਿਕ ਤੌਰ ’ਤੇ ਟੁੱਟ ਜਾਂਦੇ ਸਨ, ਉੱਥੇ ਹੁਣ ਸਰਕਾਰ ਵੱਲੋਂ ਦਿੱਤਾ ਗਿਆ ਸਿਹਤ ਬੀਮਾ ਕਾਰਡ ਲੱਖਾਂ ਪਰਿਵਾਰਾਂ ਲਈ ਸੁਰੱਖਿਆ ਕਵਚ ਬਣ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਨੂੰ ਵੱਡੇ ਹਸਪਤਾਲਾਂ ਵਿਚ ਕੈਸ਼-ਲੈੱਸ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜੋ ਸੱਚੇ ਅਰਥਾਂ ਵਿਚ ਲੋਕ-ਪੱਖੀ ਸੋਚ ਨੂੰ ਦਰਸਾਉਂਦੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਹੈ, ਜਿਸ ਦਾ ਸਾਫ਼ ਸਬੂਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਕਾਰਡ ਬਣਵਾ ਕੇ ਦਿੱਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਾ ਰਹੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਪਹਿਲ ਦੇ ਰਹੀ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਨਤੀਜਾ ਹੈ।