ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵੱਡਾ ਕਦਮ
ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ : ‘ਆਪ’ ਆਗੂ
Publish Date: Mon, 23 Feb 2026 04:36 PM (IST)
Updated Date: Tue, 24 Feb 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ‘ਨਸ਼ਾ ਮੁਕਤੀ ਮੋਰਚਾ’ ਮੁਹਿੰਮ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਤੇ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਆਮ ਆਦਮੀ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿਚ ਸਗੋਂ ਦੁਨੀਆ ਵਿਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੈਤੋ ਵਿਚ ਵੱਡੀ ਪੱਧਰ ’ਤੇ ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ 2,356 ਕਿਸਮਾਂ ਦੇ ਇਲਾਜ ਪੈਕੇਜ ਸ਼ਾਮਿਲ ਹਨ।