ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਥਾ ਰਵਾਨਾ
ਪੰਜਾਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬਣੀਂ ਵਰਦਾਨ : ਬੇਅੰਤ ਕੌਰ ਸੇਖੋਂ
Publish Date: Thu, 08 Jan 2026 03:36 PM (IST)
Updated Date: Fri, 09 Jan 2026 04:00 AM (IST)

ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਕੀਮ ਤਹਿਤ ਸਾਦਿਕ ਨੇੜੇ ਪਿੰਡ ਸਾਧਾਂਵਾਲਾ ਤੋਂ ਯਾਤਰੀਆਂ ਨੂੰ ਤੀਰਥ ਧਾਮਾਂ ਸ਼੍ਰੀ ਦਰਬਾਰ ਸੱਚਖੰਡ ਸਾਹਿਬ ਅੰਮ੍ਰਿਤਸਰ, ਜ਼ਿਲ੍ਹਿਆਂ ਵਾਲਾਂ ਬਾਗ਼, ਰਾਮ ਤੀਰਥ ਬਾਗ, ਬਾਰਡਰ ਦਰਸ਼ਨ ਕਰਾਉਣ ਲਈ ਅੱਜ ਯਾਤਰਾ ਦੇ ਹਲਕਾ ਕੋਆਰਡੀਨੇਟਰ ਹਰਜਿੰਦਰ ਸਿੰਘ ਚੋਹਾਨ ਸਾਦਿਕ ਦੀ ਅਗਵਾਈ ਹੇਠ ਬੱਸ ਰਵਾਨਾ ਕੀਤੀ ਗਈ। ਉਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਨੀਤੂ ਕਪੂਰ ਜੁਆਇੰਟ ਸੈਕਟਰੀ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਸਾਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦਾ ਮੌਕਾ ਮਿਲਿਆ। ਇਸ ਮੌਕੇ ਵਿਧਾਇਕ ਦੀ ਧਰਮ ਪਤਨੀ ਬੀਬੀ ਬੇਅੰਤ ਕੌਰ ਸੇਖੋਂ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸੰਧੂ, ਬੇਅੰਤ ਸਿੰਘ ਸਾਦਿਕ, ਗਾਈਡ ਸੁਖਮੰਦਰ ਸਿੰਘ, ਤਰਸੇਮ ਸਿੰਘ ਤੇ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਵਿੱਚ ਜਾਣ ਵਾਲੇ ਸ਼ਰਧਾਲੂਆਂ ਲਈ ਰਹਿਣ ਲਈ ਵਧੀਆ ਕਮਰੇ, ਵਧੀਆ ਖਾਣਾ, ਆਉਂਣ ਜਾਣ ਤੇ ਚਾਹ ਪਾਣੀ ਪ੍ਰਸ਼ਾਦ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤੇ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਯਾਦਗਾਰੀ ਵਜੋਂ ਪੰਜਾਬ ਸਰਕਾਰ ਵੱਲੋਂ ਇੱਕ ਗਿਫ਼ਟ ਦਿੱਤਾ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਇਸ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲਾਹਾ ਲੈਣ।