ਪੱਤਰ ਪ੍ਰੇਰਕ, ਕੋਟਕਪੂਰਾ : ਕੋਟਕਪੂਰਾ-ਮੁਕਤਸਰ ਰੋਡ 'ਤੇ ਪੈਂਦੇ ਰੇਲਵੇ ਓਵਰ ਬਿ੍ਜ ਉਪਰ ਵਾਪਰੇ ਹਾਦਸੇ 'ਚ 7 ਸਾਲਾ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ਨਿੱਚਰਵਾਰ ਸ਼ਾਮ ਵਰਿੰਦਰ ਕੁਮਾਰ (7) ਪੁੱਤਰ ਲਛਮਣ ਦਾਸ ਕਿਰਾਏਦਾਰ ਰਘੁਵੀਰ ਸਿੰਘ ਨਾਲ ਮੋਟਰਸਾਈਕਲ 'ਤੇ ਬਾਜ਼ਾਰ ਜਾ ਰਿਹਾ ਸੀ ਕਿ ਇਸ ਦੌਰਾਨ ਰੇਲਵੇ ਪੁਲ 'ਤੇ ਟਰਾਲੇ ਦੀ ਲਪੇਟ 'ਚ ਆ ਗਏ।

ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਕੋਟਕਪੂਰਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਟਰਾਲੇ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।