ਦਸਤਾਰ ਮੁਕਾਬਲੇ ’ਚ ਦਸਮੇਸ਼ ਪਬਲਿਕ ਸਕੂਲ ਦੇ ਬੱਚੇ ਅੱਵਲ
ਦਸਤਾਰ ਮੁਕਾਬਲੇ ਵਿੱਚ ਦਸਮੇਸ਼ ਪਬਲਿਕ ਸਕੂਲ ਦੇ ਬੱਚੇ ਅੱਵਲ
Publish Date: Fri, 06 Feb 2026 03:45 PM (IST)
Updated Date: Sat, 07 Feb 2026 03:59 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕੋਟਕਪੂਰਾ : ਗੁਰੂ ਨਾਨਕ ਵੈਲਫੇਅਰ ਸੇਵਾ ਸੁਸਾਇਟੀ ਵੱਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ਧੰਨ ਧੰਨ ਬਾਬਾ ਦੀਪ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਅਯੋਜਿਤ ਕੀਤਾ ਗਿਆ। ਅਧਿਆਪਕ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਦੇ ਅਖੀਰਲੇ ਦਿਨ ਲੜਕੇ ਅਤੇ ਲੜਕੀਆਂ ਦਾ ਦਸਤਾਰ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਬੱਚਿਆਂ ਨੇ ਮੋਹਰੀ ਸਥਾਨ ਹਾਸਿਲ ਕੀਤੇ। ਜਿਸ ਵਿੱਚ ਤੀਜੀ ਜਮਾਤ ਦੇ ਵਿਦਿਆਰਥੀ ਹਸਨਪ੍ਰੀਤ ਸਿੰਘ ਨੇ ਪਹਿਲਾ, ਪੰਜਵੀਂ ਜਮਾਤ ਦੇ ਪ੍ਰਭਪ੍ਰਤਾਪ ਸਿੰਘ ਨੇ ਦੂਜਾ, ਤੀਜੀ ਜਮਾਤ ਦੇ ਤਨਿਸ਼ਪ੍ਰੀਤ ਸਿੰਘ ਨੇ ਤੀਜਾ ਅਤੇ ਛੇਵੀਂ ਜਮਾਤ ਦੇ ਰਵਨੀਸ਼ ਸਿੰਘ ਨੇ ਵਿਸ਼ੇਸ਼ ਸਥਾਨ ਹਾਸਲ ਕਰਕੇ ਦਸਤਾਰਾਂ ਅਤੇ ਸਨਮਾਨ ਚਿੰਨ੍ਹ ਪ੍ਰਾਪਤ ਕੀਤੇ। ਸਕੂਲ ਪਹੁੰਚਣ ’ਤੇ ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਨੇ ਬੱਚਿਆਂ ਦੀ ਪ੍ਰਸੰਸਾ ਕਰਦਿਆਂ ਦਸਤਾਰ ਦੀ ਮਹੱਤਤਾ ਬਾਰੇ ਦੱਸਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਬੀਰ ਸਿੰਘ ਸੰਧੂ ਨੇ ਵੀ ਸਬੰਧਤ ਅਧਿਆਪਕਾਂ ਅਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਚੰਗੇਰੇ ਭਵਿੱਖ ਲਈ ਮੁਬਾਰਕਬਾਦ ਵੀ ਦਿੱਤੀ।