- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਤੋ ਹਲਕੇ ਵਿੱਚ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਟਾ-ਦਾਲ ਸਕੀਮ ਤਹਿਤ ਕੱਟੇ ਗਏ ਕਾਰਡ ਬਹਾਲ ਕੀਤੇ ਜਾਣਗੇ ਅਤੇ ਯੋਗ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ 50 ਕਿਲੋ ਕਣਕ ਦਿੱਤੀ ਜਾਵੇਗੀ। ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਬਿਨਾਂ ਵਿਆਜ ਕਰਜ਼ਾ ਦੇਣ ਦਾ ਵੀ ਵਾਅਦਾ ਕੀਤਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵਾਅਦਾ ਕੀਤਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀਆਂ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੀਆਂ ਫੀਸਾਂ ਵੀ ਸਰਕਾਰ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਆਰਥਿਕ ਤੰਗੀ ਕਾਰਨ ਕਿਸੇ ਬੱਚੇ ਦੀ ਪੜ੍ਹਾਈ ਨਹੀਂ ਰੁਕਣ ਦਿੱਤੀ ਜਾਵੇਗੀ।
ਜੈਤੋ ਹਲਕੇ ਵਿੱਚ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਟਾ-ਦਾਲ ਸਕੀਮ ਤਹਿਤ ਕੱਟੇ ਗਏ ਕਾਰਡ ਬਹਾਲ ਕੀਤੇ ਜਾਣਗੇ ਅਤੇ ਯੋਗ ਗਰੀਬ ਪਰਿਵਾਰਾਂ ਨੂੰ ਹਰ ਮਹੀਨੇ 50 ਕਿਲੋ ਕਣਕ ਦਿੱਤੀ ਜਾਵੇਗੀ। ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਬਿਨਾਂ ਵਿਆਜ ਕਰਜ਼ਾ ਦੇਣ ਦਾ ਵੀ ਵਾਅਦਾ ਕੀਤਾ।
ਹਰਸਿਮਰਤ ਨੇ ਕਿਹਾ ਕਿ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਹਰ ਪਿੰਡ ਵਿੱਚ ਸਿਲਾਈ ਸਿਖਲਾਈ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਸਿਖਲਾਈ ਦੇ ਨਾਲ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਕਰਵਾਉਣ ਅਤੇ ਉਨ੍ਹਾਂ ਨੂੰ ਹੁਨਰ ਸਿਖਾ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਵੀ ਉਨ੍ਹਾਂ ਵਾਅਦਾ ਕੀਤਾ।
ਉਨ੍ਹਾਂ ‘ਆਪ’ ਸਰਕਾਰ ’ਤੇ ਸਿੱਖਿਆ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਦੀ ਭਲਾਈ ਲਈ ਕਦਮ ਚੁੱਕੇ ਜਾਣਗੇ।