ਸ਼ਿਵਾਲਿਕ ਕਿਡਜ਼ ਸਕੂਲ ’ਚ ਬੱਚਿਆਂ ਨੂੰ ਚੰਗੀਆਂ ਆਦਤਾਂ ਬਾਰੇ ਦੱਸਿਆ
ਸ਼ਿਵਾਲਿਕ ਕਿਡਜ਼ ਸਕੂਲ ’ਚ ਬੱਚਿਆਂ ਨੂੰ ਚੰਗੀਆਂ ਆਦਤਾਂ ਬਾਰੇ ਦੱਸਿਆ
Publish Date: Wed, 21 Jan 2026 04:37 PM (IST)
Updated Date: Thu, 22 Jan 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਬੱਚਿਆਂ ਦੇ ਭਵਿੱਖ ਨੂੰ ਸੁਨਿਹਰਾ ਬਣਾਉਣ ਲਈ ਉਨ੍ਹਾਂ ਕੋਲ ਚੰਗੀਆਂ ਤੇ ਬੁਰੀਆਂ ਆਦਤਾਂ ਦਾ ਗਿਆਨ ਹੋਣਾ ਚਾਹੀਦਾ ਹੈ। ਇਸ ਲਈ ਬੱਚਿਆਂ ਨੂੰ ਚੰਗੀਆਂ ਆਦਤਾਂ ਬਾਰੇ ਜਾਣਕਾਰੀ ਦੇਣ ਲਈ ਸ਼ਿਵਾਲਿਕ ਕਿਡਜ਼ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵਿਖੇ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਵੱਲੋਂ ਸਾਰੀਆਂ ਜਮਾਤਾਂ ਦੇ ਬੱਚਿਆਂ ਦੀ ਸਰਗਰਮੀ ਕਰਵਾਈ ਗਈ। ਬੱਚਿਆਂ ਨੂੰ ਐਨੀਮੇਸ਼ਨ ਰਾਹੀਂ ਚੰਗੀਆਂ ਤੇ ਬੁਰੀਆਂ ਆਦਤਾ ਦੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਬੱਚਿਆਂ ਨੂੰ ਸਾਰੀਆ ਚੰਗੀਆਂ ਆਦਤਾਂ ਜਿਵੇਂ ਜਲਦੀ ਉੱਠਣਾ, ਰੋਜ਼ਾਨਾ ਨਹਾਉਣਾ, ਬੁਰਸ਼ ਕਰਨਾ, ਸੱਚ ਬੋਲਣਾ, ਵੱਡਿਆਂ ਦਾ ਸਤਿਕਾਰ ਕਰਨਾ, ਮਿਹਨਤ ਕਰਨਾ ਆਦਿ ਤੇ ਬੁਰੀਆਂ ਆਦਤਾ ਜਿਵੇ ਝੂਠ ਬੋਲਣਾ, ਬਿਜਲੀ ਉਪਕਰਨਾ ਨੂੰ ਟੱਚ ਕਰਨਾ, ਫਾਸਟ ਫੂਡ ਖਾਣਾ, ਸਕੂਲ ਨਾ ਆਉਣਾ, ਸਵੇਰੇ ਲੇਟ ਉੱਠਣਾ ਆਦਿ ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਦੱਸਿਆ। ਇਸ ਮੌਕੇ ਸ਼ਿਵਾਲਿਕ ਕਿਡਜ਼ ਸਕੂਲ ਜੈਤੋ ਦੀ ਪ੍ਰਬੰਧਕ ਕਮੇਟੀ, ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਚਿਟਿਊਟ ਬਨੂੜ (ਚੰਡੀਗੜ੍ਹ) ਅਤੇ ਅਲਾਇੰਸ ਇੰਟਰਨੈਸ਼ਨਲ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਵੱਲੋਂ ਬੱਚਿਆਂ ਨੂੰ ਆਪਣੇ ਜਿੰਦਗੀ ’ਚ ਗੰਦੀਆਂ ਆਦਤਾਂ ਨੂੰ ਤਿਆਗ ਕੇ ਚੰਗੀਆਂ ਆਦਤਾਂ ਨੂੰ ਅਪਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਾਡੀ ਸਫ਼ਲਤਾ ਜਾਂ ਅਸਫ਼ਲਤਾ ਸਾਡੀਆਂ ਆਦਤਾਂ ’ਤੇ ਨਿਰਭਰ ਕਰਦੀ ਹੈ। ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਬੱਚਿਆਂ ਨੂੰ ਮਹਾਨ ਬਣਨ ਲਈ ਚੰਗੀਆਂ ਆਦਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਬੱਚਿਆਂ ਨੇ ਬੜੇ ਉਤਸ਼ਾਹ ਨਾਲ ਸਰਗਰਮੀ ਨੂੰ ਪੂਰਾ ਕੀਤਾ ਤੇ ਜ਼ਿੰਦਗੀ ’ਚ ਚੰਗੀਆਂ ਆਦਤਾਂ ਨੂੰ ਅਪਣਾਉਣਾ ਦਾ ਪ੍ਰਣ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨ੍ਹੱਈਆ ਲਾਲ ਗਰਗ ਹਾਜ਼ਰ ਸਨ।