ਆਕਸਫੋਰਡ ਸਕੂਲ ਆਫ ਐਜੂਕੇਸ਼ਨ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ‘ਬਾਲ ਦਿਵਸ’
ਆਕਸਫੋਰਡ ਸਕੂਲ ਆਫ ਐਜੂਕੇਸ਼ਨ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ‘ਬਾਲ ਦਿਵਸ’
Publish Date: Sat, 15 Nov 2025 05:20 PM (IST)
Updated Date: Sat, 15 Nov 2025 05:23 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਾਜਾਖਾਨਾ : ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਭਗਤਾ ਭਾਈਕਾ’ ਵਿਚ ਬਾਲ ਦਿਵਸ ਵੀ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਮਨ ਪੰਜਾਬੀ ਵਿਸ਼ੇ ਦੇ ਅਧਿਆਪਕ ਸਾਹਿਬਾਨਾਂ ਵੱਲੋਂ ਸ਼ਬਦ ਗਾਇਨ ਨਾਲ ਹੋਇਆ। ਇਸ ਤੋਂ ਬਾਅਦ ਸੰਗੀਤ ਅਧਿਆਪਕ ਗੁਰਜੀਤ ਸਿੰਘ ਵੱਲੋਂ ਵਿਦਿਆਰਥੀਆਂ ਲਈ ਇਕ ਬੜਾ ਹੀ ਮਨਮੋਹਕ ਗੀਤ ‘ਹੈਪੀ ਚਿਲਡਰਨ ਡੇਅ’ ਪੇਸ਼ ਕੀਤਾ ਗਿਆ। ਦੂਜੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਅਧਿਆਪਕ ਸਾਹਿਬਾਨਾਂ ਵੱਲੋਂ ਇਕ ਸਮੂਹਿਕ ਡਾਂਸ ਵੀ ਖਿੱਚ ਦਾ ਕੇਂਦਰ ਬਣਿਆ। ਵਿਦਿਆਰਥੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀਆਂ ਹੋਰ ਵੀ ਅਨੇਕਾਂ ਐਕਟੀਵਿਟੀਆਂ ਕਰਵਾਈਆਂ ਗਈਆਂ। ਜਿਸ ਵਿਚ ਭੰਗੜਾ, ਗਿੱਧਾ, ਡਾਂਸ, ਯੋਗਾ ਅਤੇ ਪੀ.ਟੀ. ਸ਼ਾਮਲ ਸਨ। ਦੂਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੈਰੇਮੋਨੀਅਲ ਲੰਚ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ਫਨ ਗੇਮਜ਼, ਸਪੋਰਟਸ ਗੇਮਜ਼ ਅਤੇ ਆਈ ਐਮ ਦਾ ਕਲਾਮ, ਜੰਗਲ ਬੁੱਕ ਅਤੇ ਸਨਿਫ਼ ਕਾਰਟੂਨ ਮੂਵੀ ਦਾ ਬਹੁਤ ਆਨੰਦ ਮਾਣਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਛੋਟੇ-ਛੋਟੇ ਗਿਫ਼ਟ ਦੇ ਕੇ ਇਸ ਦਿਨ ਨੂੰ ਯਾਦਗਰੀ ਦਿਵਸ ਬਣਾਇਆ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਇਸ ਦੌਰਾਨ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਕਿਉਂਕਿ ਉਹ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਨੇ ਨਹਿਰੂ ਜੀ ਦੀਆਂ ਦੇਸ਼ ਲਈ ਯੋਜਨਾਵਾਂ ਅਤੇ ਦੇਸ਼ ਨੂੰ ਦੇਣ ਦਾ ਵਿਸਥਾਰਪੂਰਵਕ ਜ਼ਿਕਰ ਕਰਦਿਆਂ ਦੇਸ਼ ਨੂੰ ਪਿਆਰ ਕਰਨ ਅਤੇ ਆਪਾ ਵਾਰਨ ਦਾ ਸੰਦੇਸ਼ ਵੀ ਦਿੱਤਾ।