- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ.ਐੱਮ ਭਗਵੰਤ ਮਾਨ ਅੱਜ ਪੰਜਗਰਾਈਂ ਕਲਾਂ ਵਿੱਚ ਕਰਨਗੇ ਲੋਕ ਮਿਲਣੀ : ਰਾਮੇਆਣਾ/ਭਗਤੂਆਣਾ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ 22 ਜੂਨ, ਦਿਨ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਪੰਜਗਰਾਈਂ ਕਲਾਂ, ਜ਼ਿਲ੍ਹਾ ਫ਼ਰੀਦਕੋਟ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ਼ਾਮ 5.00 ਵਜੇ ਲੋਕਾਂ ਨਾਲ ਸਿੱਧਾ ਰੂ-ਬ-ਰੂ ਹੋਣਗੇ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਨਗੇ। ਇਸ ਮੌਕੇ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਖੇਤੀਬਾੜੀ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ, ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰ ਅਤੇ ਲੋਕਾਂ ਵਿਚਕਾਰ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਇਸ ਮੌਕੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਕਿਹਾ ਕਿ ਪਿੰਡ ਪੰਜਗਰਾਈਂ ਕਲਾਂ ਵਿਖੇ ਹੋਣ ਵਾਲਾ ਇਹ ਲੋਕ ਮਿਲਣੀ ਸਮਾਗਮ ਇਤਿਹਾਸਕ ਹੋਵੇਗਾ, ਜਿਸ ਵਿੱਚ ਹਲਕਾ ਜੈਤੋ ਸਮੇਤ ਜ਼ਿਲ੍ਹਾ ਫ਼ਰੀਦਕੋਟ ਦੇ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ‘ਆਪ’ ਆਗੂਆਂ ਨੇ ਹਲਕੇ ਦੇ ਸਮੂਹ ਨਿਵਾਸੀਆਂ, ਪਾਰਟੀ ਅਹੁਦੇਦਾਰਾਂ, ਵਰਕਰਾਂ, ਬਲਾਕ ਪ੍ਰਧਾਨਾਂ, ਸਰਕਲ ਇੰਚਾਰਜਾਂ, ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਨਗਰ ਕੌਂਸਲਰਾਂ, ਕਿਸਾਨਾਂ, ਨੌਜਵਾਨਾਂ, ਮਹਿਲਾਵਾਂ, ਵਪਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਪਿੰਡ ਪੰਜਗਰਾਈਂ ਕਲਾਂ ਪਹੁੰਚ ਕੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਨ ਅਤੇ ਇਸ ਲੋਕ ਮਿਲਣੀ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਹ ਲੋਕ ਮਿਲਣੀ ਪ੍ਰੋਗਰਾਮ ਨਾ ਸਿਰਫ਼ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਸਾਹਮਣੇ ਰੱਖਣ ਦਾ ਮੌਕਾ ਪ੍ਰਦਾਨ ਕਰੇਗਾ, ਸਗੋਂ ਇਲਾਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕਰਨ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਪ੍ਰੋਗਰਾਮ ਨਾਲ ਸਰਕਾਰ ਅਤੇ ਲੋਕਾਂ 1 ਦੇ ਆਪਸੀ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਅਤੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਅੰਤ ਵਿੱਚ ਧਰਮਜੀਤ ਸਿੰਘ ਰਾਮੇਆਣਾ ਅਤੇ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਉਹ 22 ਜੂਨ ਨੂੰ ਸ਼ਾਮ 5.00 ਵਜੇ ਪਿੰਡ ਪੰਜਗਰਾਈਂ ਕਲਾਂ ਵਿਖੇ ਸਮੇਂ ਸਿਰ ਪਹੁੰਚ ਕੇ ਇਸ ਲੋਕ ਮਿਲਣੀ ਸਮਾਗਮ ਨੂੰ ਇਤਿਹਾਸਕ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।