ਜਨਮ ਦਿਨ ਦੀ ਖੁਸ਼ੀ ’ਚ ਲਾਇਆ ਖੂਨਦਾਨ ਕੈਂਪ
ਜਨਮ ਦਿਨ ਦੀ ਖੁਸ਼ੀ ਵਿੱਚ ਲੱਗੇ ਕੈਂਪ ਦੌਰਾਨ 21 ਯੂਨਿਟ ਖੂਨ ਇਕੱਤਰ
Publish Date: Sun, 01 Feb 2026 04:26 PM (IST)
Updated Date: Mon, 02 Feb 2026 04:04 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪ੍ਰਸਿੱਧ ਖੂਨਦਾਨੀ ਸੰਸਥਾ ਪੀਬੀਜੀ ਵੈਲਫੇਅਰ ਕਲੱਬ ਵਲੋਂ ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਦੇ ਜਨਰਲ ਸਕੱਤਰ ਸੁਸ਼ਾਂਤ ਬਾਂਸਲ (ਸ਼ਿਸ਼ੂ) ਦੇ ਜਨਮ ਦਿਨ ਦੀ ਖੁਸ਼ੀ ਵਿੱਚ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ, ਜਨਰਲ ਗੋਰਵ ਗਲਹੋਤਰਾ ਅਤੇ ਪੋ੍ਜੈਕਟ ਇੰਚਾਰਜ ਰਵੀ ਅਰੋੜਾ ਦੀ ਅਗਵਾਈ ਹੇਠ ਲਾਏ ਗਏ ਖੂਨਦਾਨ ਕੈਂਪ ਦੌਰਾਨ 21 ਯੂਨਿਟ ਖੂਨ ਇਕੱਤਰ ਹੋਇਆ। ਲੰਗਰ ਸੇਵਾ ਸੰਮਤੀ ਦੇ ਪ੍ਰਧਾਨ ਠੇਕੇਦਾਰ ਕਰਨ ਗੋਇਲ ਅਤੇ ਚੇਅਰਮੈਨ ਦੀਪਕ ਗੋਇਲ ਨੇ ਦੱਸਿਆ ਕਿ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਪੱਪੂ ਨੰਬਰਦਾਰ ਅਤੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਕੈਂਪ ਦੌਰਾਨ ਲੜਕੇ-ਲੜਕੀਆਂ ਅਤੇ ਮਰਦ-ਔਰਤਾਂ ਨੇ ਵੀ ਵੱਖ ਵੱਖ ਗਰੁੱਪਾਂ ਦਾ ਖੂਨਦਾਨ ਕੀਤਾ। ਕਲੱਬ ਦੀ ਇਸਤਰੀ ਵਿੰਗ ਦੀ ਪ੍ਰਧਾਨ ਮਨਜੀਤ ਕੌਰ ਨੰਗਲ ਨੇ ਦੱਸਿਆ ਕਿ ਪੀਬੀਜੀ ਵੈਲਫੇਅਰ ਕਲੱਬ ਵਲੋਂ ਦਸੰਬਰ ਮਹੀਨਾ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਰਕੇ ਹਰ ਸਾਲ 1001 ਯੂਨਿਟ ਖੂਨ ਇਕੱਤਰ ਕਰਨ ਦਾ ਟੀਚਾ ਮਿੱਥਿਆ ਜਾਂਦਾ ਹੈ, ਜੋ ਆਰਾਮ ਨਾਲ ਨੇਪਰੇ ਚੜ ਜਾਂਦਾ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਾਹੀ ਵਰਮਾ, ਸੰਤੋਸ਼ ਰਾਣੀ, ਰੱਜਤ ਛਾਬੜਾ, ਸੁਤੰਤਰ ਜੋਸ਼ੀ, ਮਨਦੀਪ ਸ਼ਰਮਾ, ਕੁਲਦੀਪ ਮਾਣਕ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਲੱਬ ਦੇ ਅਹੁਦੇਦਾਰ ਤੇ ਮੈਂਬਰ ਵੀ ਹਾਜਰ ਸਨ।