ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀ ਰਹੇ ਅੱਵਲ
ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਯੂਥ ਪਾਰਲੀਮੈਂਟ ਵਿੱਚ ਝੰਡੀ
Publish Date: Mon, 09 Feb 2026 03:49 PM (IST)
Updated Date: Tue, 10 Feb 2026 04:00 AM (IST)
ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿੱਚ ਮਾਨਯੋਗ ਚੇਅਰਮੈਨ ਸਵ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਸੀ.ਜੀ.ਸੀ. ਮੋਹਾਲੀ ਵਿੱਚ ਕਰਵਾਏ ਗਏ ਯੂਥ ਪਾਰਲੀਮੈਂਟ ਵਿੱਚ ਭਾਗ ਲਿਆ। ਇਸ ਦੌਰਾਨ ਕਾਲਜ ਦੇ ਵਿਦਿਆਰਥੀ ਦਿਲਜੀਤ ਸਿੰਘ (ਬੀ.ਏ.ਐਲ.ਐਲ.ਬੀ ਭਾਗ-ਤੀਜਾ) ਨੇ ਬੈਸਟ ਪਾਰਲੀਮੈਂਟੇਰੀਅਨ ਵਜੋਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤਰਾਂ ਗੁਰਕਮਲ ਸਿੰਘ ਅਤੇ ਸਿਮਰਨਜੋਤ ਸਿੰਘ ਨੇ ਵੀ ਭਾਗ ਲਿਆ। ਵਿਦਿਆਰਥੀਆਂ ਦੇ ਕਾਲਜ ਵਿਖੇ ਪਹੁੰਚਣ ਤੇ ਕਾਲਜ ਦੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਇਸ ਤਰਾਂ ਦੇ ਕੰਪੀਟੀਸ਼ਨਾਂ ਨਾਲ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਵੱਧਦਾ ਹੈ ਅਤੇ ਅੱਗੇ ਵਧਣ ਲਈ ਹੌਸਲਾ ਮਿਲਦਾ ਹੈ। ਇਸ ਮੌਕੇ ਕਾਲਜ ਦੇ ਇੰਚਾਰਜ ਅਕੈਡਮਿਕ ਡਾ. ਨਵਜੋਤ ਕੌਰ ਅਤੇ ਮਿਸ ਮਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਵੀ ਮੌਜੂਦ ਰਹੇ।