ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਬੈਸਟ ਸਪੀਕਰ ਅਵਾਰਡ
ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀ ਨੇ ਜਿੱਤਿਆ ਬੈਸਟ ਸਪੀਕਰ ਅਵਾਰਡ
Publish Date: Tue, 15 Sep 2026 03:53 PM (IST)
Updated Date: Wed, 16 Sep 2026 04:02 AM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਜੀ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ 373 ਯੂਨੀਵਰਸਿਟੀ ਮੋਹਾਲੀ ਵਿਖੇ ਹਿੱਸਾ ਲੈ ਕੇ ‘ਬੈਸਟ ਸਪੀਕਰ’ ਅਵਾਰਡ ਜਿੱਤਿਆ। ਜ਼ਿਕਰਯੋਗ ਹੈ ਕਿ ਇਹ ਮੁਕਾਬਲਾ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 11 ਸਤੰਬਰ 2026 ਨੂੰ ਆਯੋਜਿਤ ਕੀਤਾ ਗਿਆ ਸੀ। ਇਸ ’ਚ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਦਲਜੀਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ, ਤੱਥਾਂ-ਅਧਾਰਿਤ ਤਰਕ, ਸੰਸਦੀ ਸ਼ੈਲੀ ਤੇ ਵਿਸ਼ੇ ਦੀ ਡੂੰਘੀ ਸਮਝ ਨਾਲ ਆਪਣੀ ਵੱਖਰੀ ਪਛਾਣ ਬਣਾਈ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਵਿਦਿਆਰਥੀ ਨੇ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਮੋਹਣ ਸਿੰਘ ਸੱਗੂ, ਡਾ. ਨਵਜੋਤ ਕੌਰ ਤੇ ਮਨਿੰਦਰ ਸਿੰਘ ਵੀ ਮੌਜੂਦ ਰਹੇ।