- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
-ਬਾਬਾ ਫ਼ਰੀਦ ਟੀ-20 ਕ੍ਰਿਕਟ ਗੋਲਡ ਕੱਪ, ਸ਼ੂਟਿੰਗ ਰੇਂਜ ਅਤੇ ਅਥਲੈਟਿਕਸ ਟੂਰਨਾਮੈਂਟ ਦਾ ਆਗਾਜ਼

ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਤਹਿਤ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਟੀ-20 ਕ੍ਰਿਕਟ ਗੋਲਡ ਕੱਪ ਅਤੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸ਼ੂਟਿੰਗ ਰੇਂਜ ਅਥਲੈਟਿਕਸ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖੇਡ ਮੁਕਾਬਲਿਆਂ ਦਾ ਰਸਮੀ ਆਗਾਜ਼ ਕੀਤਾ। ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਜੀ ਦੀ ਪਵਿੱਤਰ ਧਰਤੀ ਫ਼ਰੀਦਕੋਟ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਹ ਖੇਡ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬੇਹੱਦ ਜ਼ਰੂਰੀ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੀ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਸਾਡੇ ਜ਼ਿਲ੍ਹੇ ਦੀ ਵਿਲੱਖਣ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਪ੍ਰਤੀਕ ਹੈ। ਇਸ ਮੌਕੇ ਕਰਵਾਏ ਜਾ ਰਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗਮਨ ਪੁਰਬ ਦੇ ਮੱਦੇਨਜ਼ਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਖੇਡ ਮੁਕਾਬਲਿਆਂ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ( ਬਾਬਾ) ,ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਕੇਸ਼ਵ ਗੋਇਲ , ਚੇਅਰਮੈਨ ਵੈਲਫੇਅਰ ਬੋਰਡ ਤਜਿੰਦਰ ਦਾਸ ਰਿੰਕੂ ਸਮਾਧਾਂ ਵਾਲਾ, ਸੰਦੀਪ ਮਲਹੋਤਰਾ, ਜ਼ਿਲਾ ਖੇਡ ਅਫਸਰ ਬਲਜਿੰਦਰ ਸਿੰਘ, ਜਸਬੀਰ ਜੱਸੀ ਹਾਜ਼ਰ ਸਨ।