ਐੱਸਆਈਆਰ ਪ੍ਰਕਿਰਿਆ ਨੂੰ ਲੈ ਕੇ ਕਮਿਸ਼ਨਰ ਨਾਲ ਮੀਟਿੰਗ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਲੈ ਕੇ ਕਮਿਸ਼ਨਰ ਫਰੀਦਕੋਟ ਮੰਡਲ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
Publish Date: Tue, 15 Sep 2026 07:27 PM (IST)
Updated Date: Wed, 16 Sep 2026 04:09 AM (IST)
ਰਾਜਨੀਤਕ ਪਾਰਟੀਆਂ ਨੇ ਐੱਸਆਈਆਰ ਪ੍ਰਕਿਰਿਆ ’ਤੇ ਪ੍ਰਗਟਾਈ ਸੰਤੁਸ਼ਟੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਫਰੀਦਕੋਟ : ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਸੋਧ (ਐੱਸਆਈਆਰ) ਦੀ ਚੱਲ ਰਹੀ ਪ੍ਰਕਿਰਿਆ ਨੂੰ ਲੈ ਕੇ ਰੋਲ ਆਬਜ਼ਰਵਰ-ਕਮਿਸ਼ਨਰ ਫਰੀਦਕੋਟ ਡਵੀਜ਼ਨ ਕੰਵਲਪ੍ਰੀਤ ਕੌਰ ਵੱਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਤਿਆਰੀ ਤੇ ਤਸਦੀਕ ਨਾਲ ਸਬੰਧਤ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਰਾਜਨੀਤਕ ਪਾਰਟੀਆਂ ਵੱਲੋਂ ਪੇਸ਼ ਕੀਤੇ ਸੁਝਾਵਾਂ ਤੇ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਮੀਟਿੰਗ ’ਚ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਐੱਸਆਈਆਰ ਦੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ, ਵੋਟਰਾਂ ਦੀ ਮੈਪਿੰਗ, ਦਸਤਾਵੇਜ਼ਾਂ ਦੀ ਤਸਦੀਕ, ਨੋਟਿਸ ਜਾਰੀ ਕਰਨ ਤੇ ਬੂਥ ਪੱਧਰ ’ਤੇ ਚੱਲ ਰਹੀ ਕਾਰਵਾਈ ਸਬੰਧੀ ਮਾਮਲੇ ਰੋਲ ਆਬਜ਼ਰਵਰ ਦੇ ਧਿਆਨ ’ਚ ਲਿਆਂਦੇ ਗਏ ਤੇ ਹੁਣ ਤੱਕ ਦੀ ਪ੍ਰਕਿਰਿਆ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਰੋਲ ਆਬਜ਼ਰਵਰ ਕੰਵਲਪ੍ਰੀਤ ਕੌਰ ਨੇ ਕਿਹਾ ਕਿ ਐੱਸਆਈਆਰ ਦੀ ਪ੍ਰਕਿਰਿਆ ਦਾ ਮੁੱਖ ਮਕਸਦ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਤੇ ਤਰੁੱਟੀ ਰਹਿਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਜੇਕਰ ਕਿਸੇ ਵੋਟਰ ਜਾਂ ਰਾਜਨੀਤਕ ਪਾਰਟੀ ਦੇ ਨੁਮਾਇੰਦੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਨੂੰ ਸਬੰਧਤ ਚੋਣ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਨਿਯਮਾਂ ਅਨੁਸਾਰ ਉਸ ਦਾ ਨਿਪਟਾਰਾ ਕੀਤਾ ਜਾ ਸਕੇ। ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਗੁਰਤੇਜ ਸਿੰਘ ਖੋਸਾ ਆਪ, ਗੁਰਦੇਵ ਸਿੰਘ ਚਰਨ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ, ਮਨਦੀਪ ਸਿੰਘ ਮੋਰਾਂਵਾਲੀ ਸ੍ਰੋਮਣੀ ਅਕਾਲੀ ਦਲ, ਹਰਚੰਨ ਸਿੰਘ ਭਾਜਪਾ ਅਸ਼ਵਨੀ ਕੁਮਾਰ ਸੀਪੀਆਈ (ਐੱਮ) ਤੋਂ ਇਲਾਵਾ ਹੋਰ ਹਾਜ਼ਰ ਸਨ।