ਪੱਤਰ ਪ੍ਰਰੇਰਕ, ਫ਼ਰੀਦਕੋਟ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਨੈਸ਼ਨਲ ਵੋਟਰ ਦਿਵਸ ਸਬੰਧੀ ਕਮਲਜੀਤ ਤਾਹੀਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ ਅਤੇ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਦੀ ਦੇਖ-ਰੇਖ ਹੇਠ 25 ਜਨਵਰੀ ਨੂੰ ਜ਼ਿਲ੍ਹਾ ਪੱਧਰ 'ਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਫ਼ਰੀਦਕੋਟ ਵਿਖੇ ਮਨਾਏ ਜਾ ਰਹੇ 'ਨੈਸ਼ਨਲ ਵੋਟਰ ਦਿਵਸ' ਸਬੰਧੀ ਜ਼ਿਲ੍ਹਾ ਪੱਧਰੀ ਪੇਂਟਿੰਗ, ਭਾਸ਼ਣ, ਸਕਿੱਟ ਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਭਾਗ ਲੈਣ ਪਹੁੰਚੇ ਸਾਰੇ ਵਿਦਿਆਰਥੀਆਂ ਨੂੰ ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕੌਂਸਲਰ ਨੇ ਬੱਚਿਆਂ ਨੂੰ ਵੋਟ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਡੇ ਦੇਸ਼ ਦੇ ਹਰ ਨਾਗਰਿਕ ਨੂੰ 18 ਸਾਲ ਦੀ ਉਮਰ 'ਚ ਆਪਣੀ ਵੋਟ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਇਸ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ, ਟੀਮਾਂ ਨੂੰ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ 'ਚ ਡਿਪਟੀ ਕਮਿਸ਼ਨਰ ਫ਼ਰੀਦਕੋਟ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਮੁਕਾਬਲਿਆਂ ਦੀ ਜੱਜਮੈਂਟ ਭੰਗੜਾ ਕੋਚ ਗੁਰਚਰਨ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀ, ਜਸਵਿੰਦਰਪਾਲ ਸਿੰਘ ਮਿੰਟੂ ਸਟੇਟ ਐਵਾਰਡੀ ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ, ਗੁਰਵਿੰਦਰ ਸਿੰਘ ਧੀਂਗੜਾ ਸਟੇਟ ਐਵਾਰਡੀ ਸਰਕਾਰੀ ਮਿਡਲ ਸਕੂਲ ਬੁਰਜ ਮਸਤਾ ਤੇ ਸਿੰਮੀ ਧੀਂਗੜਾ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਾਈਆਂਵਾਲਾ ਕਲਾਂ ਨੇ ਕੀਤੀ। ਪ੍ਰਰੋਗਰਾਮ ਦੀ ਸਫ਼ਲਤਾ ਵਾਸਤੇ ਪਿ੍ਰੰਸੀਪਲ ਸੁਰੇਸ਼ ਅਰੋੜਾ, ਲੈਕਚਰਾਰ ਪਰਮਿੰਦਰ ਕੌਰ, ਲੈਕਚਰਾਰ ਰਾਜਿੰਦਰ ਕੌਰ ਧਾਲੀਵਾਲ, ਲੈਕਚਰਾਰ ਪੁਸ਼ਪਦੀਪ ਕੌਰ, ਨਵਜੋਤ ਕੌਰ ਸਾਇੰਸ ਮਿਸਟ੍ਰੈੱਸ ਨੇ ਵੱਡਮੁੱਲਾ ਸਹਿਯੋਗ ਦਿੱਤਾ।

* ਨੈਸ਼ਨਲ ਵੋਟਰ ਦਿਵਸ ਸਬੰਧੀ ਸਰਕਾਰੀ ਕੰਨਿਆ ਸੀ.ਸੈ. ਸਮਾਰਟ ਸਕੂਲ ਫ਼ਰੀਕੋਟ ਵਿਖੇ ਇਸ ਮੌਕੇ ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਅੰਤਿਮ ਨਤੀਜੇ ਇਸ ਪ੍ਰਕਾਰ ਰਹੇ-

- ਪੇਂਟਿੰਗ ਜੂਨੀਅਰ ਵਰਗ ਜੈਸਮੀਨ ਕੌਰ ਪੁੱਤਰ ਲਛਮਣ ਸਿੰਘ, ਮਨਪ੍ਰਰੀਤ ਕੌਰ ਪੁੱਤਰੀ ਪ੍ਰਤਾਪ ਸਿੰਘ ਦੋਹੇਂ ਕ੍ਮਵਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਪਹਿਲਾ, ਦੂਜਾ ਅਤੇ ਰਜਨੀ ਕੌਰ ਪੁੱਤਰੀ ਪ੍ਰਗਟ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਪੇਂਟਿੰਗ ਸੀਨੀਅਰ ਮੁਕਾਬਲੇ 'ਚ ਅਕਾਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ ਅਤੇ ਪਰਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਨੇ ਸਾਂਝੇ ਰੂਪ 'ਚ ਪਹਿਲਾ, ਹਰਜੋਤ ਕੌਰ ਪੁੱਤਰੀ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਹਾਰਵਾਲਾ ਅਤੇ ਮੰਨਤ ਅਰੋੜਾ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਨੇ ਸਾਂਝੇ ਰੂਪ 'ਚ ਦੂਜਾ, ਅੰਸੁਰ ਕੁਮਾਰ ਪੁੱਤਰ ਮਨੋਜ ਕੁਮਾਰ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਤੇ ਅਦਿੱਤੀਆ ਤਿਵੜਾੀ ਪੁੱਤਰ ਦਿਵਾਕਰ ਤਿਵਾੜੀ ਦਿੱਲੀ ਇੰਟਰਨੈੇਸ਼ਨਲ ਸਕੂਲ ਫ਼ਰੀਦਕੋਟ ਨੇ ਸਾਂਝੇ ਰੂਪ 'ਚ ਤੀਜਾ ਸਥਾਨ ਹਾਸਲ ਕੀਤਾ।

- ਵਾਦ-ਵਿਵਾਦ ਜੂਨੀਅਰ ਵਰਗ 'ਚ ਯਗੀਸ਼ਾ ਤੇ ਕਰਮਨ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ ਸਥਾਨ ਹਾਸਲ ਕੀਤਾ। ਵਾਦ ਵਿਵਾਦ ਸੀਨੀਅਰ ਵਰਗ 'ਚ ਹਰਪ੍ਰਰੀਤ ਕੌਰ-ਹਰਮਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦੀ ਟੀਮ ਨੇ ਪਹਿਲਾ, ਪਵਨਪ੍ਰਰੀਤ ਕੌਰ-ਸਹਿਜਪ੍ਰਰੀਤ ਸਿੰਘ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਟੀਮ ਨੇ ਦੂਜਾ, ਹਰਜੋਤ-ਅਭਿਨਵ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

- ਸਕਿੱਟ ਦੇ ਜੂਨੀਅਰ ਅਤੇ ਸੀਨੀਅਰ ਵਰਗ 'ਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ ਸਥਾਨ ਹਾਸਲ ਕੀਤਾ।

- ਭਾਸ਼ਣ ਦੇ ਜੂਨੀਅਰ ਵਰਗ 'ਚ ਕਸ਼ਿਸ਼ ਅਰੋੜਾ ਪੁੱਤਰ ਪਵਨ ਕੁਮਾਰ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ, ਹਰਨੀਰਤ ਕੌਰ ਪੁੱਤਰੀ ਜਸਕਰਨ ਸਿੰਘ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਨੇ ਦੂਜਾ, ਵੀਰਪਾਲ ਕੌਰ ਪੁੱਤਰੀ ਨਿਸ਼ਾਨ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਤੀਜਾ ਸਥਾਨ ਹਾਸਲ ਕੀਤਾ। ਭਾਸ਼ਣ ਸੀਨੀਅਰ ਵਰਗ 'ਚ ਅਨਮੋਲਦੀਪ ਸਿੰਘ ਪੁੱਤਰ ਜਗਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ ਨੇ ਪਹਿਲਾ, ਰਾਜਕੀਰਤ ਪੁੱਤਰ ਗੁਰਕੀਰਤ ਸਿੰਘ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਦੂਜਾ ਸਥਾਨ ਤੇ ਹਰਮਨਦੀਪ ਕੌਰ ਪੁੱਤਰੀ ਪ੍ਰਗਟ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਨੇ ਤੀਜਾ ਸਥਾਨ ਹਾਸਲ ਕੀਤਾ।

- ਲੇਖ ਮੁਕਾਬਲੇ ਦੇ ਜੂਨੀਅਰ ਵਰਗ 'ਚ ਸਿਮਰਨਜੀਤ ਕੌਰ ਪੁੱਤਰੀ ਜਗਸੀਰ ਸਿੰਘ ਬਾਬਾ ਫ਼ਰੀਦਕੋਟ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ, ਗੁਰਬੀਰ ਕੌਰ ਪੱਤਰੀ ਸੁਰਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਨੇ ਦੂਜਾ ਅਤੇ ਹਰਨੂਰ ਕੌਰ ਪੁੱਤਰੀ ਕੁਲਬੀਰ ਸਿੰਘ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਤੀਜਾ ਸਥਾਨ ਹਾਸਲ ਕੀਤਾ। ਲੇਖ ਸੀਨੀਅਰ ਵਰਗ ਦੇ ਮੁਕਾਬਲੇ 'ਚ ਕਿਰਤਰੂਪ ਕੌਰ ਬਰਾੜ ਪੁੱਤਰੀ ਜਸਵੀਰ ਸਿੰਘ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਨੇ ਪਹਿਲਾ, ਪਰਮਗੁਰਸੰਗ ਕੌਰ ਸਰਾਂ ਪੁੱਤਰੀ ਰਵਿੰਦਰ ਸਿੰਘ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਨੇ ਦੂਜਾ ਅਤੇ ਜਸਪ੍ਰਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਜੈਤੋ ਨੇ ਤੀਜਾ ਸਥਾਨ ਹਾਸਲ ਕੀਤਾ।

19ਐਫਡੀਕੇ107:ਭਾਸ਼ਣ ਮੁਕਾਬਲੇ 'ਚ ਭਾਗ ਲੈਂਦੇ ਵਿਦਿਆਰਥੀ।