ਕੰਪਿਊਟਰ ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਪੱਤਰ
ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਮੌਕੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਰੱਖੀਆਂ
Publish Date: Sun, 05 Apr 2026 05:17 PM (IST)
Updated Date: Mon, 06 Apr 2026 04:02 AM (IST)
ਭੋਲਾ ਸ਼ਰਮਾ ਪੰਜਾਬੀ ਜਾਗਰਣ ਜੈਤੋ : ਅੱਜ ਸੀ ਐਮ ਭਗਵੰਤ ਮਾਨ ਜੀ ਦੀ ਜੈਤੋ ਵਿਖੇ ਰੈਲੀ ਦੌਰਾਨ ਐਮ ਐਲ ਏ ਜੈਤੋ ਅਮੋਲਕ ਸਿੰਘ ਅਤੇ ਸੀ ਐਮ ਦੇ ਅਡਵਾਈਜ਼ਰ ਸਿਮਰਨਪ੍ਰੀਤ ਸਿੰਘ ਨਾਲ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਸਬੰਧੀ ਮੀਟਿੰਗ ਕੀਤੀ ਗਈ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਛੇਵਾਂ ਪੇਅ ਕਮਿਸ਼ਨ ਅਤੇ ਬਕਾਇਆ ਡੀ ਏ ਸਬੰਧੀ ਮਸਲੇ ਹੱਲ ਕਰਨ ਲਈ ਕਿਹਾ ਗਿਆ। ਇਸ ਸਬੰਧੀ ਉਹਨਾ ਦਾ ਰਿਸਪਾਂਸ ਕਾਫੀ ਪਾਜਿਟਿਵ ਸੀ। ਉਹਨਾ ਨੇ ਇਸ ਸੰਬੰਧੀ ਸਿੱਖਿਆ ਸਕੱਤਰ ਨਾਲ ਗੱਲ ਕਰਨ ਅਤੇ ਜਲਦ ਹੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਸੰਬੰਧੀ ਵਿਸ਼ਵਾਸ ਦੁਆਇਆ। ਇਸ ਮੌਕੇ ਜਿਲਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਜਨਰਲ ਸਕੱਤਰ ਕੁਲਦੀਪ ਸਿੰਘ ਚਹਿਲ, ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਬਰਾੜ, ਬਲਾਕ ਪ੍ਰਧਾਨ ਜੈਤੋ ਰਾਜਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।