- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਣਤੰਤਰ ਦਿਵਸ ਦੇ ਮੱਦੇਨਜਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਜਿਲ੍ਹੇ ਅੰਦਰ ਕੀਤੇ ਗਏ ਫਲੈਗ ਮਾਰਚ

ਐਂਟੀ ਸੈਬੋਟਾਜ਼ ਤੇ ਡਾਗ ਸਕੁਆਡ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ
ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਗਣਤੰਤਰ ਦਿਵਸ ਦੇ ਮੱਦੇਨਜਰ ਫਰੀਦਕੋਟ ਪੁਲਿਸ ਵੱਲੋ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ ਜਿੱਥੇ ਹਰ ਸ਼ੱਕ ਗਤੀਵਿਧੀ ਤੇ ਨਜਰ ਰੱਖਣ ਲਈ ਸਿਫਟਿੰਗ ਨਾਕਾਬੰਦੀਆਂ, ਗਸ਼ਤਾਂ ਅਤੇ ਸੀ.ਸੀ.ਟੀ.ਵੀ ਕੈਮਰਿਆ ਅਤੇ ਡਰੋਨ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਇਸੇ ਕੜੀ ਵਿੱਚ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜਬੂਤ ਕਰਨ ਲਈ ਅੱਜ ਐਤਵਾਰ ਨੂੰ ਜਿਲੇ ਦੀਆ ਸਾਰੀਆ 03 ਸਬ-ਡਵੀਜਨਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਸੀਨੀਅਰ ਪੁਲਿਸ ਅਧਿਕਾਰੀਆ ਵੱਲੋਂ ਭਾਰੀ ਪੁਲਿਸ ਬਲਾ ਸਮੇਤ ਫਲੈਗ ਮਾਰਚ ਕੀਤੇ ਗਏ। ਫਰੀਦਕੋਟ ਸ਼ਹਿਰ ਅੰਦਰ ਇਹ ਫਲੈਗ ਮਾਰਚ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ, ਅਵਤਾਰ ਸਿੰਘ ਡੀ.ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ, ਨਵੀਨ ਕੁਮਾਰ ਡੀ.ਐਸ.ਪੀ(ਸਥਾਨਕ) ਫਰੀਦਕੋਟ ਵੱਲੋਂ ਫਰੀਦਕੋਟ ਸ਼ਹਿਰ ਅੰਦਰ ਥਾਣਾ ਸਿਟੀ ਫਰੀਦਕੋਟ ਤੋ ਸ਼ੁਰੂ ਹੋ ਕੇ ਸਰਕੂਲਰ ਰੋਡ ਹੁੰਦੇ ਹੋਏ ਨਹਿਰੂ ਸਟੇਡੀਅਮ ਅਤੇ ਜਿਲ੍ਹੇ ਦੇ ਵੱਖ-ਵੱਖ ਇਲਾਕਿਆ ਅੰਦਰ ਫਲੈਗ ਮਾਰਚ ਕੀਤਾ ਗਿਆ। ਕੋਟਕਪੂਰਾ ਸ਼ਹਿਰ ਅੰਦਰ ਇਹ ਫਲੈਗ ਮਾਰਚ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਡੀ) ਇੰਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਸ਼ੁਰੂ ਹੋਇਆ, ਜਿਸ ਵਿੱਚ ਉਹਨਾ ਨਾਲ ਸੰਜੀਵ ਕੁਮਾਰ ਡੀ.ਐਸ.ਪੀ (ਸਬ-ਡਵੀਜਨ) ਅਤੇ ਮੁੱਖ ਅਫਸਰ ਥਾਣਾ ਸਮੇਤ ਪੁਲਿਸ ਟੀਮਾ ਮੋਜੂਦ ਰਹੀਆ। ਇਹ ਫਲੈਗ ਮਾਰਚ ਥਾਣਾ ਸਿਟੀ ਕੋਟਕਪੂਰਾ ਤੇ ਸ਼ੁਰੂ ਹੋ ਕਿ ਅੰਦਰਲੀ ਦਾਣਾ ਮੰਡੀ, ਰੇਲਵੇ ਰੋਡ ਅਤੇ ਸ਼ਹਿਰ ਦੇ ਹਰ ਮਹੱਤਵਪੂਰਨ ਸ਼ਥਾਨਾ ਵਿੱਚੋ ਦੀ ਲੰਘਿਆ। ਇਸੇ ਤਰ੍ਹਾ ਜੈਤੋ ਏਰੀਆ ਵਿੱਚ ਇਹ ਫਲੈਗ ਮਾਰਚ ਰਮਨਦੀਪ ਸਿੰਘਐਸ.ਪੀ (ਐਨ.ਡੀ.ਪੀ.ਐਸ) ਫਰੀਦਕੋਟ ਇਕਬਾਲ ਸਿੰਘ ਜੋ ਕਿ ਥਾਣਾ ਜੈਤੋ ਤੋ ਸ਼ੁਰੂ ਹੋ ਕੇ ਬੱਸ ਸਟੈਡ, ਚਾਇਨਾ ਬਜਾਰ, ਬਿਸ਼ਨੰਦੀ ਬਜਾਰ ,ਬਾਜਾਖਾਨਾ ਚੋਕ ਅਤੇ ਸ਼ਹਿਰ ਦੇ ਹੋਰ ਮਹੱਤਵਪੂਰਨ ਸ਼ਥਾਨਾ ਵਿੱਚੋ ਦੀ ਲੰਘਿਆ। ਇਸ ਸਬੰਧੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦੇ ਹੋਏ ਕਰੀਬ 500 ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਜ਼ਿਲ੍ਹੇ ਦੀਆਂ ਅਹਿਮ ਥਾਵਾਂ ‘ਤੇ ਸਖ਼ਤ ਨਾਕਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ ਕੈਮਰਿਆਂ ਅਤੇ ਡਰੋਨ ਕੈਮਰਿਆਂ ਦੀ ਮਦਦ ਨਾਲ ਹਰ ਕਿਸਮ ਦੀ ਸ਼ੱਕੀ ਗਤੀਵਿਧੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਐਂਟੀ-ਸੈਬੋਟਾਜ਼ ਟੀਮਾਂ ਅਤੇ ਡਾਗ ਸਕੁਆਡ ਟੀਮਾਂ ਵੱਲੋਂ ਜ਼ਿਲ੍ਹੇ ਦੇ ਮਹੱਤਵਪੂਰਨ ਸਥਾਨਾਂ ‘ਤੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਆਮ ਪਬਲਿਕ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੈਫਿਕ ਪ੍ਰਬੰਧਾਂ ਸਬੰਧੀ ਵੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਟ੍ਰੈਫਿਕ ਸੰਬੰਧੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਤੇ ਵੀ ਕੋਈ ਲਵਾਰਿਸ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਵੇ, ਤਾਂ ਉਸ ਬਾਰੇ ਤੁਰੰਤ ਨਜਦੀਕੀ ਪੁਲਿਸ ਸਟੇਸ਼ਨ ਜਾਂ ਪੁਲਿਸ ਅਧਿਕਾਰੀ ਨੂੰ ਸੂਚਿਤ ਕੀਤਾ ਜਾਵੇ।