- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਆਕਸ ਸਕੂਲ ਸੇਵੇਵਾਲਾ ਵਿਖੇ ਨਵੇਂ ਸੈਸ਼ਨ ਵਿਚ ਦਾਖਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਲਈ ਮਾਤਾ-ਪਿਤਾ ਓਰੀਐਨਟੇਸ਼ਨ ਪੋ੍ਗਰਾਮ ਕਰਵਾਇਆ ਗਿਆ। ਇਸ ਪੋ੍ਗਰਾਮ ਵਿਚ ਨਵੀਂ ਜਮਾਤ ਵਿਚ ਦਾਖਲ ਹੋਏ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਪੋ੍ਗਰਾਮ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।

ਪੱਤਰ ਪੇ੍ਰਰਕ, ਜੈਤੋ : ਸਿਲਵਰ ਆਕਸ ਸਕੂਲ ਸੇਵੇਵਾਲਾ ਵਿਖੇ ਨਵੇਂ ਸੈਸ਼ਨ ਵਿਚ ਦਾਖਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਲਈ ਮਾਤਾ-ਪਿਤਾ ਓਰੀਐਨਟੇਸ਼ਨ ਪੋ੍ਗਰਾਮ ਕਰਵਾਇਆ ਗਿਆ। ਇਸ ਪੋ੍ਗਰਾਮ ਵਿਚ ਨਵੀਂ ਜਮਾਤ ਵਿਚ ਦਾਖਲ ਹੋਏ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਪੋ੍ਗਰਾਮ ਵਿਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਦੀਆਂ ਨੀਤੀਆਂ ਅਤੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਵੇਂ ਸਾਲ ਦੌਰਾਨ ਹੋਣ ਵਾਲੀਆਂ ਸਰਗਰਮੀਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਪਿਆਂ ਨੂੰ ਪਿੰ੍ਸੀਪਲ ਧਰਮਿੰਦਰ ਕੌਰ ਨੇ ਨਵੇਂ ਸੈਸ਼ਨ ਵਿਚ ਪ੍ਰਵੇਸ਼ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਮਾਤਾ-ਪਿਤਾ ਓਰੀਐਨਟੇਸ਼ਨ ਪੋ੍ਗਰਾਮ ਦਾ ਮੁੱਖ ਮੰਤਵ ਇਹ ਹੈ ਕਿ ਮਾਪਿਆਂ ਨੂੰ ਇਹ ਜਾਣਕਾਰੀ ਪ੍ਰਦਾਨ ਕਰਵਾਉਣਾ ਕਿ ਉਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਕਿਵੇਂ ਕਾਬਲ ਬਣਾਇਆ ਜਾਵੇ ਅਤੇ ਉਨ੍ਹਾਂ ਅੰਦਰ ਛੁਪੇ ਹੁਨਰ ਨੂੰ ਕਿਵੇਂ ਬਾਹਰ ਲਿਆਂਦਾ ਜਾਵੇ ਕਿਉਂਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਹੀ ਸੰਭਵ ਹੈ।