ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ

ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਹਰੇਕ ਤਰਾਂ੍ਹ ਦੇ ਯਤਨ ਕਰ ਰਿਹਾ ਹੈ ਅੱਜ ਸਿਵਲ ਸਰਜਨ ਡਾ. ਸੰਜੇ ਕਪੂਰ, ਜਿਲ੍ਹਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੁਲਦੀਪ ਧੀਰ ਨੇ ਲੋਕਾਂ ਨੂੰ ਕੋਰੋਨਾ ਤਾਂ ਬਚਾਅ ਲਈ ਸੋ ਪ੍ਰਤੀਸ਼ਤ ਟੀਕਾਕਰਨ ਕਰਵਾਉਣ ਲਈ ਕਅਪੀਲ ਕੀਤੀ ਹੈ।। ਉਨਾ ਆਖਿਆ ਕਿ ਅੱਜ 157 ਵਿਅਕਤੀਆਂ ਦਾ ਕੋਰੋਨਾ ਟੈਸਟ ਪਾਜੇਟਿਵ ਆਉਣ ਨਾਲ ਸਾਨੂੰ ਸਾਵਧਾਨ ਕਰਨ ਦਾ ਸੰਕੇਤ ਦਿੰਦਾ ਹੈ। ਉਨਾ ਦੱਸਿਆ ਕਿ ਪਾਜੇਟਿਵ ਕੇਸਾਂ ਦੀ ਗਿਣਤੀ 879 ਹੋ ਗਈ ਹੈ । ਉਨਾਂ੍ਹ ਦੱਸਿਆ ਕਿ 56 ਵਿਅਕਤੀ ਸਿਹਤਯਾਬ ਹੋ ਗਏ ਹਨ। ਉਨਾਂ੍ਹ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਫਰੀਦਕੋਟ ਜ਼ਿਲ੍ਹੇ 'ਚ ਵੀ ਕੋਰੋਨਾ ਦੇ ਬਹੁਤ ਕੇਸ ਪਾਜ਼ੇਟਿਵ ਆਉਣੇ ਸ਼ੁਰੂ ਹੋ ਗਏ ਹਨ। ਉਨਾਂ੍ਹ ਵੱਲੋਂ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਤੇ ਜੋਰ ਦਿੱਤਾ ਗਿਆ ਅਤੇ ਟੀਕਾਕਰਨ ਸਾਈਟਾਂ ਕੈਂਪਾਂ 'ਚ ਵੱਡੀ ਗਿਣਤੀ 'ਚ ਪਹੁੰਚ ਕੇ ਟੀਕਾਕਰਨ ਕਰਵਾਉਣ 'ਤੇ ਜ਼ੋਰ ਦਿੱਤਾ ਗਿਆ। ਉਨਾਂ੍ਹ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਸੁੱਕੀ ਖਾਂਸੀ ਜੁਕਾਮ ਆਦਿ ਹੁੰਦਾ ਹੈ ਤਾਂ ਉਸ ਨੂੰ ਆਪਣਾ ਤੁਰੰਤ ਸੈਂਪਲ ਦੇਣਾ ਚਾਹੀਦਾ ਹੈ ਤਾਂ ਕਿ ਸਮਾਂ ਰਹਿੰਦੇ ਉਨਾਂ੍ਹ ਦਾ ਇਲਾਜ ਕੀਤਾ ਜਾ ਸਕੇ। ਇਸ ਮੌਕੇ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫਸਰ ਹਰਿੰਦਰ ਗਾਂਧੀ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਘਰਾਂ ਚੋਂ ਬਾਹਰ ਆਉਣ ਸਮੇਂ ਮਾਸਕ ਲੈਣਾ ਜ਼ਰੂਰੀ ਹੈ।