‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵੱਲੋਂ ਪਿੰਡ ਤੇ ਵਾਰਡ ਪੱਧਰ ’ਤੇ ਮੀਟਿੰਗਾਂ ਦਾ ਦੌਰ ਜਾਰੀ
“ਯੁੱਧ ਨਸ਼ਿਆ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿੰਡ ਅਤੇ ਵਾਰਡ ਪੱਧਰ ਤੇ ਮੀਟਿੰਗਾ ਦਾ ਦੌਰ ਜਾਰੀ
Publish Date: Tue, 03 Feb 2026 03:22 PM (IST)
Updated Date: Wed, 04 Feb 2026 04:02 AM (IST)

ਪਬਲਿਕ ਨੂੰ ਨਸ਼ਿਆਂ ਖ਼ਿਲਾਫ਼ ਜਾਰੀ ਜੰਗ ’ਚ ਸਹਿਯੋਗ ਦੇਣ ਦੀ ਕੀਤੀ ਅਪੀਲ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਬਰਾਂ ਪਾਸੋਂ ਨਸ਼ਾ ਵਿਰੋਧੀ ਮੁਹਿੰਮ ਲਈ ਲਏ ਜਾ ਰਹੇ ਸੁਝਾਅ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਡਾ. ਪ੍ਰਗਿਆ ਜੈਨ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਜਿਸ ਤਹਿਤ ਪੁਲਿਸ ਪ੍ਰਸ਼ਾਸ਼ਨ ਵੱਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਾਤਾਰ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕਰਨ ਅਤੇ ਉਹਨਾਂ ਦੇ ਸਹਿਯੋਗ ਲਈ ਲਗਾਤਾਰ ਮੀਟਿੰਗਾ ਕੀਤੀਆ ਜਾ ਰਹੀਆ ਹਨ। ਜਿਲ੍ਹੇ ਦੇ ਸਮੂਹ ਮੁੱਖ ਅਫਸਰ ਥਾਣਾ ਅਤੇ ਚੌਕੀ ਇੰਚਾਰਜਾ ਰਾਜੇਸ਼ ਕੁਮਾਰ ਵੱਲੋ ਪਿੰਡਾਂ ਅਤੇ ਸ਼ਹਿਰਾ ਵਿੱਚ ਪਿੰਡ ਦੀਆਂ ਕਮੇਟੀਆਂ (ਵੀ.ਡੀ.ਸੀ) ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗਾ ਕੀਤੀਆ ਗਈਆ। ਜਿਸ ਵਿੱਚ ਸਮਾਜਿਕ ਆਗੂਆਂ ਅਤੇ ਪਬਲਿਕ ਨੇ ਵੀ ਵੱਧ ਚੜ੍ਹ ਕੇ ਸਮੂਲੀਅਤ ਕੀਤੀ। ਇਸ ਦੌਰਾਨ ਪੁਲਿਸ ਅਧਿਕਾਰੀਆ ਵੱਲੋਂ ਨਾ ਸਿਰਾਫ ਨਸ਼ਿਆਂ ਦੇ ਮਾਨਸਿਕ ਅਤੇ ਸਰੀਰਕ ਪ੍ਰਭਾਵਾਂ ਬਾਰੇ ਗਹਿਰਾਈ ਨਾਲ ਜਾਣਕਾਰੀ ਦਿੱਤੀ ਗਈ ਬਲਕਿ ਹਾਜ਼ਰੀਨ ਨੂੰ ਨਸ਼ਾ ਮੁਕਤ ਸਮਾਜ ਦੀ ਰਚਨਾ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਸੀਨੀਅਰ ਅਧਿਕਾਰੀਆਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ) ਅਤੇ ਵਾਰਡ ਡਿਫੈਸ ਕਮੇਟੀਆਂ ਦੇ ਮੈਬਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਪਾਸੋਂ ਨਸ਼ਾ ਵਿਰੋਧੀ ਮੁਹਿੰਮ ਲਈ ਸੁਝਾਅ ਲਏ ਜਾ ਰਹੇ ਹਨ। ਇਸ ਮੁਹਿੰਮ ਦਾ ਮਕਸਦ ਪਿੰਡ ਪੱਧਰ ’ਤੇ ਨਸ਼ਿਆਂ ਦੇ ਰੋਕਥਾਮ ਲਈ ਜ਼ਰੂਰੀ ਕਦਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਸਫਲਤਾ ਵੀ ਹਾਸਿਲ ਹੋ ਰਹੀ ਹੈ। ਜਿਸਦੇ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ ਤੇ ਮਾੜੇ ਅਨਸਰਾਂ ਨਾਲ ਪੇਸ਼ੇਵਰਾਨਾ ਤਰੀਕੇ ਨਾਲ ਨਜਿੱਠਿਆਂ ਜਾ ਰਿਹਾ ਹੈ। ਐਸ.ਐਸ.ਪੀ ਫਰੀਦਕੋਟ ਨੇ ਲੋਕਾਂ ਨੂੰ ਨਸ਼ੇ ਦੇ ਖ਼ਿਲਾਫ਼ ਜੰਗ ਵਿੱਚ ਸਰਗਰਮ ਤੌਰ ਤੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਤੇ ਕਿਸੇ ਵੀ ਨਸ਼ਾ ਸੰਬੰਧੀ ਗਤੀਵਿਧੀ ਦੀ ਜਾਣਕਾਰੀ ਐਂਟੀ-ਡਰੱਗ ਹੈਲਪਲਾਈਨ 97791-00200 ਤੇ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਦੁਹਰਾਇਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਖਾਈ ਵਿੱਚ ਡਿੱਗਣ ਤੋਂ ਬਚਾਉਣਾ ਹੈ।