- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿੱਚ ਨੈਸ਼ਨਲ ਹਾਈਵੇਅ-54 ਪਰ ਸਿੱਖਾਵਾਲਾ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਬੱਸ ਅੱਡੇ ਵਿੱਚ ਬਣੇ ਬੈਂਚ ਪਰ ਦੋਸ਼ੀ ਬੈਠੇ ਦਿਖਾਈ ਦਿੱਤੇ।

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਡਾ. ਪ੍ਰਗਿਆ ਜੈਨ ਆਈਪੀਐੱਸ ਐੱਸਐੱਸਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਅਤੇ ਨਸ਼ਿਆ ਖਿਲਾਫ ਇੱਕ ਸਖਤ ਅਤੇ ਨਿਰਨਾਇਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਸੀਆਈਏ ਸਟਾਫ ਫਰੀਦਕੋਟ ਵੱਲੋਂ ਇੱਕ ਅਹਿਮ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਗੁਰਗੇ ਨੂੰ ਉਸਦੇ 02 ਸਾਥੀਆਂ ਅਤੇ 01 ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਗਿਆ ਹੈ।
ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਸੁਰਿੰਦਰਪਾਲ ਸਿੰਘ ਉਰਫ ਬਿੱਲਾ, ਜੋਧਾ ਸਿੰਘ ਅਤੇ ਅਮੋਲਕ ਸਿੰਘ ਉਰਫ ਮੋਲੀ ਵਜੋ ਹੋਈ ਹੈ ਜੋ ਕਿ ਕੋਟਕਪੂਰਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਆਂ ਪਾਸੋਂ 21 ਗ੍ਰਾਮ ਹੈਰੋਇਨ ਅਤੇ 01 ਦੇਸੀ ਪਿਸਤੌਲ .30 ਬੋਰ ਸਮੇਤ ਮੈਗਜ਼ੀਨ ਅਤੇ 02 ਰੌਂਦ ਵੀ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਹਾਕਮ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿੱਚ ਨੈਸ਼ਨਲ ਹਾਈਵੇਅ-54 ਪਰ ਸਿੱਖਾਵਾਲਾ ਰੋਡ ਕੋਟਕਪੂਰਾ ਮੌਜੂਦ ਸੀ ਤਾਂ ਬੱਸ ਅੱਡੇ ਵਿੱਚ ਬਣੇ ਬੈਂਚ ਪਰ ਦੋਸ਼ੀ ਬੈਠੇ ਦਿਖਾਈ ਦਿੱਤੇ। ਜਿਹਨਾਂ ਦੀ ਸ਼ੱਕ ਦੀ ਬਿਨਾਅ ਪਰ ਤਲਾਸ਼ੀ ਕੀਤੀ ਤਾਂ ਦੋਸ਼ੀਆਂ ਪਾਸੋਂ 21 ਗ੍ਰਾਮ ਹੈਰੋਇਨ ਅਤੇ 01 ਦੇਸੀ ਪਿਸਤੌਲ .30 ਬੋਰ ਸਮੇਤ ਮੈਗਜ਼ੀਨ ਅਤੇ 02 ਰੌਂਦ ਬਰਾਮਦ ਕੀਤੇ ਗਏ। ਜਿਸ ਸਬੰਧੀ ਉਸਦੇ ਖਿਲਾਫ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ।
ਫਰੀਦਕੋਟ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀਆਂ ਕੋਲੋਂ ਬਰਾਮਦ ਕੀਤਾ ਗਿਆ ਨਾਜਾਇਜ਼ ਅਸਲਾ ਕਿਸ ਮਕਸਦ ਲਈ ਰੱਖਿਆ ਗਿਆ ਸੀ ਅਤੇ ਕੀ ਇਸ ਦੀ ਵਰਤੋਂ ਕਿਸੇ ਹੋਰ ਅਪਰਾਧਿਕ ਵਾਰਦਾਤ ਲਈ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਕੋਲੋਂ ਬਰਾਮਦ ਹੋਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਦੋਸ਼ੀ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਹਨ, ਦੋਸ਼ੀ ਸੁਰਿੰਦਰਪਾਲ ਸਿੰਘ ਉਰਫ ਬਿੱਲਾ ਦੇ ਖਿਲਾਫ ਪਹਿਲਾਂ ਵੀ ਅਸਲਾ ਐਕਟ, ਕਤਲ ਦੀ ਕੋਸ਼ਿਸ਼, ਨਸ਼ੇ ਦੀ ਤਸਕਰੀ ਅਤੇ ਸੰਗੀਨ ਧਾਰਾਵਾ ਤਹਿਤ ਕੁੱਲ 10 ਮੁਕੱਦਮੇ ਦਰਜ ਹਨ, ਇਸ ਤੋ ਇਲਾਵਾ ਇਸ ਦੇ ਸਾਥੀ ਜੋਧਾ ਸਿੰਘ ਖਿਲਾਫ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਧਾਰਾਵਾ ਤਹਿਤ 06 ਮਾਮਲੇ ਦਰਜ ਹਨ।