ਬਾਰਿਸ਼ ਤੇ ਹਨੇਰੀ ਕਾਰਨ ਕਣਕ ਦੀ ਫਸਲ ਪ੍ਰਭਾਵਿਤ
ਖੇਤਾਂ ਵਿੱਚ ਪੱਕੀਆਂ ਕਣਕ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ
Publish Date: Sat, 04 Apr 2026 05:06 PM (IST)
Updated Date: Sun, 05 Apr 2026 04:04 AM (IST)

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ : ਮੌਸਮ ਵਿੱਚ ਅਚਾਨਕ ਆਈ ਤਬਦੀਲੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤੇਜ਼ ਹਨੇਰੀ ਅਤੇ ਮੀਂਹ ਕਾਰਨ ਸੈਂਕੜੇ ਏਕੜ ਖੜ੍ਹੀ ਕਣਕ ਦੀ ਫ਼ਸਲ ਜ਼ਮੀਨ ਵਿੱਚ ਡਿੱਗ ਗਈ ਹੈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਣ ਦਾ ਅਨੁਮਾਨ ਹੈ। ਕਈ ਇਲਾਕਿਆਂ ਵਿੱਚ, ਹਨੇਰੀ ਅਤੇ ਮੀਂਹ ਨੇ ਖੇਤਾਂ ਵਿੱਚ ਪੱਕੀਆਂ ਕਣਕ ਦੀਆਂ ਫ਼ਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ। ਖੜੀਆਂ ਫਸਲਾਂ ਕਈ ਥਾਵਾਂ ਤੇ ਡਿੱਗ ਗਈਆਂ ਹਨ ਜਿਸ ਕਾਰਨ ਉਤਪਾਦਨ ਤੇ ਭਾਰੀ ਅਸਰ ਪੈਣ ਦੀ ਸੰਭਾਵਨਾ ਹੈ। ਕਿਸਾਨ ਮੱਖਣ ਸਿੰਘ,ਸੁਖਰਾਜ ਸਿੰਘ ਦਾ ਕਹਿਣਾ ਹੈ ਕਿ ਪਹਿਲਾਂ, ਜ਼ਿਆਦਾ ਮੀਂਹ ਨੇ ਝੋਨੇ ਦੀ ਫ਼ਸਲ ਨੂੰ ਖਰਾਬ ਕਰ ਦਿੱਤਾ ਸੀ।, ਜਿਸ ਕਾਰਨ ਉਨ੍ਹਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਹੁਣ, ਕਣਕ ਦੀ ਫ਼ਸਲ ਨੂੰ ਹੋਰ ਰਹੇ ਨੁਕਸਾਨ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਕਿਸਾਨ ਗੁਰਦੀਪ ਸਿੰਘ, ਰਾਜ ਸਿੰਘ, ਸੁਖਚੈਨ ਸਿੰਘ ਅਤੇ ਬਲਵੰਤ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮੌਸਮ ਲਗਾਤਾਰ ਖਰਾਬ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਬਦਲਦਾ ਮੌਸਮ ਉਨ੍ਹਾਂ ਦੀ ਛੇ ਮਹੀਨਿਆਂ ਦੀ ਮਿਹਨਤ ਨੂੰ ਬਰਬਾਦ ਕਰ ਰਿਹਾ ਹੈ।ਕਈ ਇਲਾਕਿਆਂ ਵਿੱਚ ਮੌਸਮ ਵਿੱਚ ਆਈ ਤਬਦੀਲੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ । ਅਚਾਨਕ, ਤੇਜ਼ ਹਨੇਰੀ ਅਤੇ ਮੀਂਹ ਨੇ ਪੱਕੀਆਂ, ਖੜ੍ਹੀਆਂ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ।