ਗੁਰੂ ਨਾਨਕ ਮਿਸ਼ਨ ਸਕੂਲ ’ਚ ਮਨਾਇਆ ਬਾਲ ਦਿਵਸ
ਗੁਰੂ ਨਾਨਕ ਮਿਸ਼ਨ ਸਕੂਲ ’ਚ ਧੂਮ ਧਾਮ ਨਾਲ ਮਨਾਇਆ ਬਾਲ ਦਿਵਸ
Publish Date: Wed, 19 Nov 2025 05:25 PM (IST)
Updated Date: Wed, 19 Nov 2025 05:28 PM (IST)

ਚਾਨਾ, ਪੰਜਾਬੀ ਜਾਗਰਣ ਕੋਟਕਪੂਰਾ : ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਂ ਕਲਾਂ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ 12ਵੀਂ ਜਮਾਤ ਦੀ ਪ੍ਰਭਜੋਤ ਕੌਰ ਅਤੇ 11ਵੀਂ ਦੀ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ 14 ਨਵੰਬਰ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜਨਮ ਹੋਇਆ ਸੀ, ਜਿਨ੍ਹਾਂ ਨੂੰ ਚਾਚਾ ਨਹਿਰੂ ਦੇ ਨਾਮ ਨਾਲ ਬੱਚੇ ਯਾਦ ਕਰਦੇ ਹਨ। ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਕਵਿਤਾਵਾਂ ਬੋਲੀਆਂ ਗਈਆਂ, ਪੰਚਵੀਂ ਜਮਾਤ ਦੀਆਂ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ ਨੂੰ ਪੇਸ਼ ਕੀਤਾ, ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਗੁਰਮੁਖੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਇੱਕ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ। ਛੋਟੇ-ਛੋਟੇ ਬੱਚਿਆਂ ਨੇ ਵੱਖ ਵੱਖ ਪਹਿਰਾਵਿਆਂ ਵਿੱਚ ਭਾਰਤ ਦੀ ਅਨੇਕਤਾ ਵਿੱਚ ਏਕਤਾ ਨੂੰ ਦਰਸਾਇਆ। ਬਾਰ੍ਹਵੀਂ ਜਮਾਤ ਦੀਆਂ ਦੀਆਂ ਵਿਦਿਆਰਥੀਆਂ ਨੂੰ ਕੁਝ ਭੱਖਦੇ ਮਸਲੇ ਤਹਿਤ ਐਕਟ ਜਾਗਦੇ ਰਹੋ ਪੇਸ਼ ਕਰਕੇ ਸਮਾਜ ਦੀਆਂ ਕੁਰੀਤੀਆਂ ਨੂੰ ਹਲੂਣਿਆਂ। ਇਸ ਮੌਕੇ ਪ੍ਰਿੰਸੀਪਲ ਸੰਦੀਪ ਕੁਮਾਰ ਨੂੰ ਚਿਲਡਰਨ ਦਿਵਸ ਦੀਆਂ ਵਧਾਈਆਂ ਦਿੰਦਿਆਂ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਲਈ ਪ੍ਰੇਰਿਆ। ਇਸ ਮੌਕੇ ਸਕੂਲ ਮੈਨੇਜਰ ਸਕੱਤਰ ਹਰਵਿੰਦਰ ਸਿੰਘ ਬਰਾੜ, ਕੋਆਰਡੀਨੇਟਰ ਨਵਪ੍ਰੀਤ ਕੌਰ, ਸੁਖਜਿੰਦਰ ਸਿੰਘ, ਸਵਰਨਜੀਤ ਕੌਰ, ਪ੍ਰਦੀਪ ਕੁਮਾਰ ਸਮੇਤ ਬਾਕੀ ਸਮੂਹ ਸਟਾਫ ਮੈਂਬਰ ਹਾਜ਼ਰ ਸਨ।