ਪੱਤਰ ਪੇ੍ਰਰਕ, ਕੋਟਕਪੂਰਾ : ਸਥਾਨਕ ਬਾਹਮਣ ਵਾਲਾ ਰੋਡ 'ਤੇ ਸਥਿਤ ਡੀਸੀਐੱਮ ਇੰਟਰਨੈਸ਼ਨਲ ਸਕੂਲ ਵਿਖੇ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਟ੍ਰੈਫਿਕ ਨਿਯਮਾਂ, ਨਸ਼ਿਆਂ ਅਤੇ ਅੌਰਤਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਸਬੰਧੀ ਮੁੱਦਿਆਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਏਐੱਸਆਈ ਜਗਸੀਰ ਸਿੰਘ ਅਤੇ ਐੱਮਸੀ ਪ੍ਰਭਦਿਆਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਫਰਜ਼ਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਜੋ ਸਮਾਜ 'ਚ ਰਿਸ਼ਵਤਖੋਰੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੌਰਤਾਂ ਤੇ ਬੱਚਿਆਂ ਖ਼ਿਲਾਫ਼ ਹੋਣ ਵਾਲੇ ਅੱਤਿਆਚਾਰ, ਘਰੇਲੂ ਹਿੰਸਾ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝ ਕੇਂਦਰ ਵਿਖੇ ਇਕ ਵੂਮੈਨ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ, ਉੱਥੇ ਪੀੜਤ ਆਪਣੀ ਕਿਸੇ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪਾਸਪੋਰਟ, ਪੀਸੀਸੀ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਮਾਜ ਸੇਵੀ ਉਦੈ ਰੰਦੇਵ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਸੁਚੇਤ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪੇ੍ਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਪਵਨ ਮਿੱਤਲ ਅਤੇ ਪਿੰ੍ਸੀਪਲ ਮੀਨਾਕਸ਼ੀ ਸ਼ਰਮਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।