- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸਰ ਸਿੰਘ ਸੂਰਘੁਰੀ ਬਣੇ ਯੂਥ ਕਾਂਗਰਸ ਹਲਕਾ ਜੈਤੋ ਦੇ ਵਾਈਸ ਪ੍ਰਧਾਨ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਕੜੀ ਤਹਿਤ ਕਰਵਾਈ ਗਈ ਆਨਲਾਈਨ ਚੋਣ ਪ੍ਰਕਿਰਿਆ ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਦੇ ਐੱਸ.ਸੀ. ਵਿੰਗ ਦੇ ਸਟੇਟ ਕੋਆਰਡੀਨੇਟਰ ਬਲਕਰਨ ਸਿੰਘ ਉਰਫ਼ ਡੀਸਰ ਸਿੰਘ ਸੂਰਘੁਰੀ ਨੂੰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦਾ ਵਾਈਸ ਪ੍ਰਧਾਨ ਚੁਣਿਆ ਗਿਆ ਹੈ। ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਚੁਣੇ ਜਾਣ ਉਪਰੰਤ ਡੀਸਰ ਸਿੰਘ ਸੂਰਘੁਰੀ ਨੇ ਆਪਣੇ ਸਮਰਥਕਾਂ, ਯੂਥ ਕਾਂਗਰਸੀਆਂ ਅਤੇ ਸਮੂਹ ਨੌਜਵਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੇ ਇਕੱਲੇ ਦੀ ਨਹੀਂ, ਸਗੋਂ ਹਲਕੇ ਦੇ ਹਰ ਉਸ ਨੌਜਵਾਨ ਦੀ ਜਿੱਤ ਹੈ ਜਿਸ ਨੇ ਕਾਂਗਰਸ ਦੀ ਵਿਚਾਰਧਾਰਾ ਅਤੇ ਨੌਜਵਾਨਾਂ ਦੀ ਆਵਾਜ਼ ’ਤੇ ਵਿਸ਼ਵਾਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ। ਡੀਸਰ ਸਿੰਘ ਸੂਰਘੁਰੀ ਨੇ ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਅਖ਼ਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ, ਅਖ਼ਿਲ ਭਾਰਤੀ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ‘ਰਾਜਾ ਵੜਿੰਗ’, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ‘ਬੱਬੂ ਬਰਾੜ’ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਪੱਧਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਜੈਤੋ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਭਾਰਿਆ ਜਾਵੇਗਾ। ਡੀਸਰ ਸਿੰਘ ਸੂਰਘੁਰੀ ਦੀ ਨਿਯੁਕਤੀ ’ਤੇ ਵੱਖ-ਵੱਖ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ‘ਕਿੱਕੀ ਢਿੱਲੋਂ’, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸੀਨੀਅਰ ਕਾਂਗਰਸੀ ਆਗੂ ਹੈਪੀ ਖੇੜਾ, ਹਲਕਾ ਇੰਚਾਰਜ ਕਾਮਰੇਡ ਦਰਸ਼ਨ ਸਿੰਘ ਢਿੱਲਵਾਂ, ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ‘ਲਵਲੀ ਭੱਟੀ’ ਫ਼ਰੀਦਕੋਟ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਸੀਨੀਅਰ ਕਾਂਗਰਸੀ ਆਗੂ ਸੰਜੀਵ ਭਾਰਦਵਾਜ ‘ਰਾਜਾ’, ਪੰਜਾਬ ਕਾਂਗਰਸ ਦੇ ਸਾਬਕਾ ਸਕੱਤਰ ਮਿਹਰ ਸਿੰਘ ਕਰੀਰਵਾਲੀ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਜ਼ਿਲ੍ਹਾ ਕਾਂਗਰਸ ਕਮੇਟੀ ਓ.ਬੀ.ਸੀ. ਸੈੱਲ ਫ਼ਰੀਦਕੋਟ ਦੇ ਚੇਅਰਮੈਨ ਡਾ. ਮੁਹੰਮਦ ਸਲੀਮ ਖਿਲਜੀ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਮਨਬੀਰ ਸਿੰਘ ‘ਬੱਬੂ ਬਰਾੜ’, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’ ਭਗਤੂਆਣਾ, ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰਬੀਰ ਸਿੰਘ ਬਰਾੜ ਮੱਤਾ, ਜ਼ਿਲ੍ਹਾ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਜ਼ਿਲ੍ਹਾ ਸਕੱਤਰ ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ‘ਜੱਸੀ’ ਜੈਤੋ, ਯੂਥ ਕਾਂਗਰਸ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ, ਸਰਪੰਚ ਰਾਜਦੀਪ ਸਿੰਘ ਔਲਖ ਰਾਮੇਆਣਾ, ਸਾਬਕਾ ਸਰਪੰਚ ਹਰਜਿੰਦਰ ਸਿੰਘ ‘ਲਾਲੀ ਬਰਾੜ’ ਚੰਦਭਾਨ, ਸਾਬਕਾ ਸਰਪੰਚ ਗੁਰਦੀਪ ਸਿੰਘ ਜ਼ੈਲਦਾਰ ਡੇਲਿਆਂਵਾਲੀ, ਸਾਬਕਾ ਸਰਪੰਚ ਸੱਤਾ ਸਿੰਘ ਸਰਾਵਾਂ, ਸਾਬਕਾ ਸਰਪੰਚ ਗੁਰਮੀਤ ਸਿੰਘ ਦਲ ਸਿੰਘ ਵਾਲਾ, ਕਾਂਗਰਸ ਕਮੇਟੀ ਓਬੀਸੀ ਸੈੱਲ ਬਲਾਕ ਜੈਤੋ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਚੈਨਾ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ, ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਮੈਂਬਰ ਲਖਵਿੰਦਰ ਸਿੰਘ ਸੂਰਘੁਰੀ, ਕਾਲਾ ਸਿੰਘ ਬਿਸ਼ਨੰਦੀ, ਸੁੱਖਾ ਸਿੰਘ ਡੇਲਿਆਂਵਾਲੀ, ਨਰਿੰਦਰ ਸਿੰਘ ਨੰਬਰਦਾਰ ਦਲ ਸਿੰਘ ਵਾਲਾ, ਗਗਨਦੀਪ ਸਿੰਘ ਸੂਰਘੁਰੀ, ਅਰਸ਼ਦੀਪ ਸਿੰਘ ਸੂਰਘੁਰੀ, ਪੀਟੀ ਬਰਾੜ ਸੂਰਘੁਰੀ, ਮੰਦਰ ਸਿੰਘ ਸਰਾਂ ਪੰਜਗਰਾਈਂ ਕਲਾਂ, ਪਿ੍ਰੰਸ ਸਿੰਘ ਭੰਗੂ ਬੱਗੇਆਣਾ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਤੇ ਵਰਕਰਾਂ ਨੇ ਮੁਬਾਰਕਬਾਦ ਦਿੱਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਡੀਸਰ ਸਿੰਘ ਸੂਰਘੁਰੀ ਦੀ ਇਹ ਜਿੱਤ ਹਲਕਾ ਜੈਤੋ ਵਿੱਚ ਯੂਥ ਕਾਂਗਰਸ ਨੂੰ ਨਵੀਂ ਤਾਕਤ ਦੇਵੇਗੀ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਆਗੂ ਵਜੋਂ ਡੀਸਰ ਸਿੰਘ ਸੂਰਘੁਰੀ ਦੀ ਸਰਗਰਮੀ ਨਾਲ ਨੌਜਵਾਨ ਵਰਗ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ।